ਸੁਖਪਾਲ ਸਿੰਘ ਖਹਿਰਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ, ਪੁੱਛਗਿੱਛ ਜਾਰੀ

03/12/2023 8:44:17 AM

ਕਪੂਰਥਲਾ(ਭੂਸ਼ਣ, ਮਹਾਜਨ) - ਭੁਲੱਥ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ’ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਭੁਲੱਥ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਛਾਪੇਮਾਰੀ ਦੌਰਾਨ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਸਿਲੀਕਾਨ ਵੈੱਲੀ ਬੈਂਕ ਨੇ ਇਕ ਝਟਕੇ ’ਚ ਗੁਆਏ 80 ਅਰਬ ਡਾਲਰ, ਪੂਰੀ ਦੁਨੀਆ ’ਚ ਹੜਕੰਪ, ਸ਼ੇਅਰ ਮਾਰਕੀਟ ਢਹਿ-ਢੇਰੀ
ਜਾਣਕਾਰੀ ਅਨੁਸਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਐੱਸ. ਐੱਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਨੂੰ ਰਾਜ ਗਰੇਵਾਲ 36 ਨਾਮ ਦੀ ਇੰਸਟਾਗ੍ਰਾਮ ਆਈ. ਡੀ. ’ਤੇ ਪਾਈ ਗਈ ਪੋਸਟ ’ਤੇ ਉਨ੍ਹਾਂ ਨੂੰ ਮੱਥੇ ’ਚ ਗੋਲੀ ਮਾਰ ਕੇ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਆਧਾਰ ’ਤੇ ਥਾਣਾ ਭੁਲੱਥ ਦੀ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਏਅਰ ਏਸ਼ੀਆ ਦੇ ਜਹਾਜ਼ ਦੀ ਬੰਗਲੁਰੂ 'ਚ ਐਮਰਜੈਂਸੀ ਲੈਂਡਿੰਗ, ਜਾਣੋ ਵਜ੍ਹਾ
ਐੱਸ. ਐੱਸ. ਪੀ. ਕਪੂਰਥਲਾ ਦੇ ਹੁਕਮਾਂ ’ਤੇ ਐੱਸ. ਪੀ. (ਡੀ.) ਹਰਵਿੰਦਰ ਸਿੰਘ ਦੀ ਅਗਵਾਈ ’ਚ ਪੁਲਸ ਟੀਮਾਂ ਨੇ ਟੈਕਨੀਕਲ ਟੀਮਾਂ ਨੂੰ ਨਾਲ ਲੈ ਕੇ ਜਦੋਂ ਇਸ ਇੰਸਟਾਗ੍ਰਾਮ ਪੋਸਟ ਦੀ ਜਾਂਚ ਕੀਤੀ ਤਾਂ ਇਸ ਆਈ. ਡੀ. ਨੂੰ ਚਲਾਉਣ ਵਾਲੇ ਮੁਲਜ਼ਮ ਰਾਜਾ ਪੁੱਤਰ ਸੁਖਵਿੰਦਰਪਾਲ ਵਾਸੀ ਖੋਜਪੁਰ ਥਾਣਾ ਭੋਗਪੁਰ ਜ਼ਿਲਾ ਜਲੰਧਰ ਨੂੰ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਕੋਲੋਂ ਪੁੱਛਗਿੱਛ ਦਾ ਦੌਰ ਜਾਰੀ ਹੈ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

 


Aarti dhillon

Content Editor

Related News