ਲਾਕਡਾਊਨ ਦੌਰਾਨ ਦੁਕਾਨ ਖੋਲ੍ਹਣ ’ਤੇ ਪੁਲਸ ਨੇ ਦੁਕਾਨਦਾਰ ਕੀਤਾ ਗ੍ਰਿਫ਼ਤਾਰ
Monday, Apr 26, 2021 - 04:22 PM (IST)
ਵਲਟੋਹਾ (ਗੁਰਮੀਤ) : ਥਾਣਾ ਵਲਟੋਹਾ ਪੁਲਸ ਨੇ ਲਾਕਡਾਊਨ ਦੌਰਾਨ ਦੁਕਾਨ ਖੋਲ੍ਹਣ ਦੇ ਦੋਸ਼ ਹੇਠ ਇੱਕ ਦੁਕਾਨਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦੇ ਚੱਲਦਿਆਂ ਸਰਕਾਰ ਵਲੋਂ ਐਤਵਾਰ ਨੂੰ ਲਾਕਡਾਊਨ ਲਗਾਉਂਦਿਆਂ ਦੁਕਾਨਾਂ ਅਤੇ ਆਵਾਜਾਈ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਜਿਸ ਦੇ ਚੱਲਦਿਆਂ ਉਹ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਵੇਖਿਆ ਕਿ ਮੇਨ ਬਜ਼ਾਰ ਅਲਗੋਂ ਕੋਠੀ ਵਿਖੇ ਇੱਕ ਵੈਲਡਿੰਗ ਅਤੇ ਸਾਈਕਲ ਰਿਪੇਅਰ ਦੀ ਦੁਕਾਨ ਖੁੱਲ੍ਹੀ ਹੋਈ ਸੀ। ਮੌਕੇ ’ਤੇ ਮੌਜੂਦ ਦੁਕਾਨਦਾਰ ਬਿਨ੍ਹਾਂ ਮਾਸਕ ਪਹਿਨੇ ਵੈਲਡਿੰਗ ਦਾ ਕੰਮ ਕਰ ਰਿਹਾ ਸੀ ਅਤੇ 5-7 ਲੋਕ ਵੀ ਦੁਕਾਨ ਵਿਚ ਇਕੱਠੇ ਹੋਏ ਸਨ। ਐੱਸ. ਆਈ. ਚਰਨ ਸਿੰਘ ਨੇ ਦੱਸਿਆ ਕਿ ਕੋਵਿਡ-19 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਉਕਤ ਦੁਕਾਨਦਾਰ ਉਂਕਾਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਅਲਗੋਂ ਕੋਠੀ ਵਿਰੁੱਧ ਮੁਕੱਦਮਾ ਨੰਬਰ 27 ਧਾਰਾ 188/269 ਆਈ. ਪੀ. ਸੀ., 51-ਬੀ. ਡੀ. ਐੱਮ. ਐਕਟ 2005 ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਲੱਦਾਖ਼ ਦੇ ਸੀਆਂ ਚਿੰਨ੍ਹ ’ਚ ਗਲੇਸ਼ੀਅਰ ਦੇ ਤੋਦੇ ਡਿੱਗਣ ਕਾਰਨ ਪੰਜਾਬ ਦੇ 2 ਜਵਾਨ ਸ਼ਹੀਦ
ਦੱਸਣਯੋਗ ਹੈ ਕਿ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖ਼ਤੀ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨ ਦੇ ਤਹਿਤ ਐਤਵਾਰ ਨੂੰ ਮੁਕੰਮਲ ਤੌਰ ’ਤੇ ਤਾਲਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਦੇ ਤਹਿਤ ਪੂਰੇ ਪੰਜਾਬ ’ਚ ਸੰਡੇ ਲਾਕਡਾਊਨ ਲਗਾਇਆ ਗਿਆ। ਜਿਸ ਦੌਰਾਨ ਸ਼ਹਿਰ ਦੇ ਸਾਰੇ ਬਾਜ਼ਾਰ ਵੀ ਬੰਦ ਰਹੇ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਦਾ ਭਿਆਨਕ ਰੂਪ ਆਉਣ ਲੱਗਾ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ