ਵੱਡੀ ਖ਼ਬਰ: ਪੁਲਸ ਨੇ ਜ਼ਿੰਦਾ RPG ਸਣੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Tuesday, Dec 27, 2022 - 05:03 PM (IST)

ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੇ ਥਾਣਾ ਸਰਹਾਲੀ ਨੂੰ ਬੀਤੇ ਦਿਨੀਂ ਆਰ.ਪੀ.ਜੀ ਲਾਂਚਰ ਨਾਲ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਸੀ, ਜਿਸ ਵਿਚ ਪੁਲਸ ਨੇ ਹਮਲਾ ਕਰਨ ਵਾਲੇ ਅੱਧੀ ਦਰਜਨ ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਿਨ੍ਹਾਂ ਦੀ ਰਿਮਾਂਡ ਸਮੇਂ ਪੁੱਛ-ਗਿੱਛ ਦੌਰਾਨ ਜ਼ਿਲ੍ਹਾ ਪੁਲਸ ਵੱਲੋਂ ਤਿੰਨ ਹੋਰ ਮੈਡਿਊਲ ਦੇ ਸਾਥੀਆਂ ਨੂੰ ਇਕ ਜ਼ਿੰਦਾ ਆਰ.ਪੀ.ਜੀ ਲਾਂਚਰ ਸਣੇ ਗ੍ਰਿਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਸ ਨੇ ਬਰਾਮਦ ਕੀਤੇ ਗਏ ਲਾਂਚਰ ਨੂੰ ਏਕਾਂਤ ਜਗ੍ਹਾ 'ਚ ਨਸ਼ਟ ਕਰ ਦਿੱਤਾ ਹੈ।

PunjabKesari

ਇਹ ਵੀ ਪੜ੍ਹੋ- Year Ender 2022: ਦੇਸ਼ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਪੰਜਾਬ ਦੇ ਫ਼ੌਜੀ ਜਵਾਨ, ਹਮੇਸ਼ਾ ਰਹਿਣਗੇ ਅਮਰ

ਸੂਤਰਾਂ ਦੇ ਅਨੁਸਾਰ ਬਰਾਮਦ ਕੀਤੇ ਗਏ ਲਾਂਚਰ ਨੂੰ  ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਪਿੰਡ ਖਿੜੀਆਂ ਦੇ ਬਿਆਸ ਦਰਿਆ ਨਜ਼ਦੀਕ ਮੰਡ ਇਲਾਕੇ ਵਿਚੋਂ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿਚ ਤਿੰਨ ਮੁਲਜ਼ਮਾਂ ਦੀ ਨਿਸ਼ਾਨ ਦੇਹੀ ਉੱਪਰ ਇਸ 'ਤੇ ਕਾਰਵਾਈ ਨੂੰ ਅੰਜ਼ਾਮ ਦਿੱਤਾ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਹ ਬਰਾਮਦਗੀ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਸਿੱਧੇ ਸੰਪਰਕ 'ਚ ਰਹਿਣ ਵਾਲੇ ਮੁਲਜ਼ਮ ਅਜਮੀਤ ਸਿੰਘ ਜੋ ਕਤਲ ਮਾਮਲੇ ਵਿਚ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੰਦ ਹੈ, ਦੀ ਨਿਸ਼ਾਨਦੇਹੀ ਉਪਰ ਕੀਤੀ ਗਈ ਹੈ।

ਇਹ ਵੀ ਪੜ੍ਹੋ- 2 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਬਟਾਲਾ ਦੇ ਏ. ਐੱਸ. ਆਈ. ਖ਼ਿਲਾਫ਼ ਮਹਿਕਮੇ ਦੀ ਵੱਡੀ ਕਾਰਵਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News