ਤਰਨਤਾਰਨ ''ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦਾ ਮਾਮਲਾ: ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Saturday, Apr 06, 2024 - 06:18 PM (IST)

ਤਰਨਤਾਰਨ ''ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦਾ ਮਾਮਲਾ: ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਕਸਬਾ ਵਲਟੋਹਾ ਵਿਖੇ ਲਵ ਮੈਰਿਜ ਦੇ ਚਲਦਿਆਂ ਗੁਆਂਢ ਰਹਿੰਦੇ ਮੁਲਜ਼ਮਾਂ ਵੱਲੋਂ ਵਿਆਹ ਕਰਾਉਣ ਵਾਲੇ ਮੁੰਡੇ ਦੀ ਮਾਂ ਨਾਲ ਜਿੱਥੇ ਮਾਰਕੁੱਟ ਕੀਤੀ ਗਈ ਉੱਥੇ ਹੀ ਉਸਦੇ ਕੱਪੜੇ ਪਾੜਦੇ ਹੋਏ ਉਸਨੂੰ ਅਰਧ ਨੰਗਣ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਗਈ ਸੀ। ਸਮਾਜ ਨੂੰ ਸ਼ਰਮਸਾਰ ਕਰਨ ਵਾਲੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ ਮਹਿਲਾ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੂੰ ਨੋਟਿਸ ਜਾਰੀ ਕਰਦੇ ਹੋਏ ਜਲਦ ਜਵਾਬ ਦੇਣ ਲਈ ਹੁਕਮ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਮੁੰਡੇ ਦੀ ਕੋਰਟ ਮੈਰਿਜ ਕਰਵਾਉਣ 'ਤੇ ਮਾਂ ਨੂੰ ਕੀਤਾ ਨਿਰਵਸਤਰ, ਵੀਡੀਓ ਬਣਾ ਕੀਤੀ ਵਾਇਰਲ

ਉਧਰ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਦੌਰਾਨ ਵੀਡੀਓ ਬਣਾਉਣ ਲਈ ਵਰਤੇ ਗਏ ਮੋਬਾਇਲ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਸ ਵੱਲੋਂ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਵੀਡੀਓ ਨੂੰ ਜਲਦ ਡਿਲੀਟ ਕਰਨ ਲਈ ਉਪਰਾਲੇ ਸ਼ੁਰੂ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ-  ਤਰਨਤਾਰਨ 'ਚ ਔਰਤ ਨੂੰ ਨਿਰਵਸਤਰ ਕਰ ਘਮਾਉਣ ਦੇ ਮਾਮਲੇ 'ਚ ਮਹਿਲਾ ਕਮਿਸ਼ਨ ਦੀ ਵੱਡੀ ਕਾਰਵਾਈ

ਇਸ ਸਬੰਧੀ ਪੁਲਸ ਨੇ ਬੱਸ ਸਟੈਂਡ ਅੰਮ੍ਰਿਤਸਰ ਤੋਂ ਮੁੰਬਈ ਫਰਾਰ ਹੋਣ ਵਾਲੇ ਸਨੀ ਪੁੱਤਰ ਪ੍ਰਤਾਪ ਸਿੰਘ , ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਵਾਸੀਆਨ ਵਲਟੋਹਾ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਮਾਂ, ਭਾਬੀ ਤੇ ਮਾਸੂਮ ਭਤੀਜੇ ਦਾ ਕਾਤਲ ਆਇਆ ਸਾਹਮਣੇ, ਬੱਚੇ 'ਤੇ ਲਾਏ ਘਿਣਾਉਣੇ ਇਲਜ਼ਾਮ, ਜਾਣ ਕੇ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News