ਕਾਰ ''ਤੇ ਹੈਰੋਇਨ ਦੀ ਸਪਲਾਈ ਦੇਣ ਜਾ ਰਹੇ ਮੁਲਜ਼ਮਾਂ ਨੂੰ ਪੁਲਸ ਨੇ ਪਾ ਲਿਆ ਘੇਰਾ, ਨਕਦੀ ਸਣੇ ਕਾਬੂ
Saturday, Jun 22, 2024 - 03:26 PM (IST)
ਲੁਧਿਆਣਾ (ਰਾਜ): ਕਾਰ ਵਿਚ ਹੈਰੋਇਨ ਸਪਲਾਈ ਕਰਨ ਆਏ 2 ਮੁਲਜ਼ਮਾਂ ਨੂੰ ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਕਾਬੂ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਵਰਿੰਦਰ ਸਿੰਘ ਉਰਫ਼ ਬਿੰਦੀ ਅਤੇ ਅਮਰੀਕ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਤੋਂ 235 ਗ੍ਰਾਮ ਹੈਰੋਇਨ, 10 ਹਜ਼ਾਰ ਡਰੱਗ ਮਨੀ, 2 ਮੋਬਾਈਲ ਤੇ ਕਾਰ ਬਰਾਮਦ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - WhatsApp ਗਰੁੱਪ 'ਚ ਐਡ ਕਰ ਕੇ ਮਾਰ ਗਏ ਕਰੋੜਾਂ ਰੁਪਏ ਦੀ ਠੱਗੀ, ਹੱਕਾ-ਬੱਕਾ ਰਹਿ ਗਿਆ ਵਿਅਕਤੀ
ASI ਸੇਠੀ ਕੁਮਾਰ ਮੁਤਾਬਕ ਉਹ ਪਿੰਡ ਰਾਮਗੜ੍ਹ ਕਟ 'ਤੇ ਮੌਜੂਦ ਸਨ। ਇਸ ਦੌਰਾਨ ਮੁਲਜ਼ਮ ਆਪੀ ਈਟੀਓਸ ਕਾਰ 'ਤੇ ਆ ਰਹੇ ਸਨ, ਜਿਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੁਲਜ਼ਮ ਪੁਲਸ ਨੂੰ ਵੇਖ ਕੇ ਭੱਜਣ ਲੱਗ ਪਏ। ਪੁਲਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਤੋਂ ਹੈਰੋਇਨ ਬਰਾਮਦ ਹੋਈ। ਪੁਲਸ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਕੇ ਪੁੱਛਗਿੱਛ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?m