ਕੁੜੀ ਦੀਆਂ ਫ਼ੋਟੋਆਂ ਨਾਲ ਛੇੜਛਾੜ ਕਰ ਕੇ ਔਰਤ ਨੇ ਸੋਸ਼ਲ ਮੀਡੀਆ ''ਤੇ ਕੀਤੀਆਂ ਵਾਇਰਲ, ਪੁਲਸ ਨੇ ਕੀਤਾ ਕਾਬੂ

Saturday, Aug 24, 2024 - 01:04 AM (IST)

ਬੀਜਾ (ਬਿਪਨ)- ਖੰਨਾ ਸਿਟੀ ਥਾਣਾ-1 ਪੁਲਸ ਨੇ ਅਸ਼ਲੀਲ ਫੋਟੋਆਂ ਵਾਇਰਲ ਕਰਨ ਵਾਲੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ 8 ਮਹੀਨਿਆਂ ਤੋਂ ਭਾਲ ਕੀਤੀ ਜਾ ਰਹੀ ਸੀ। ਜਦੋਂ ਇਹ ਔਰਤ ਮੋਗਾ ਤੋਂ ਨਿਊ ਨਰੋਤਮ ਨਗਰ ਇਲਾਕੇ ਵਿਚ ਆਈ ਤਾਂ ਉਸ ਨੂੰ ਕਾਬੂ ਕਰ ਲਿਆ ਗਿਆ। 

ਉਸਦੀ ਪਛਾਣ ਬਲਵਿੰਦਰ ਕੌਰ ਵਾਸੀ ਬਾਘਾਪੁਰਾਣਾ (ਮੋਗਾ) ਵਜੋਂ ਹੋਈ ਹੈ। ਉਸ ਨੂੰ ਸ਼ਨੀਵਾਰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ 20 ਜਨਵਰੀ 2024 ਨੂੰ ਸਿਟੀ ਪੁਲਸ ਸਟੇਸ਼ਨ-1 ਵਿਖੇ ਖੰਨਾ ਦੀ ਇਕ ਲੜਕੀ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਬਲਵਿੰਦਰ ਕੌਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਕਿਸੇ ਦੀ ਜਾਨ ਨਾਲੋਂ ਜ਼ਿਆਦਾ ਜ਼ਰੂਰੀ ਹੋ ਗਿਆ ਮੋਬਾਇਲ ! ਤੜਫਦੀ ਰਹੀ ਮਰੀਜ਼, ਫ਼ੋਨ 'ਤੇ ਰੁੱਝੀ ਰਹੀ ਨਰਸ, ਹੋ ਗਈ ਮੌਤ

ਸ਼ਿਕਾਇਤਕਰਤਾ ਅਨੁਸਾਰ ਉਸ ਦੀ ਭਰਜਾਈ ਨੇ 2021 ਵਿਚ ਉਨ੍ਹਾਂ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਕੇਸ ਦਰਜ ਕਰਵਾਇਆ ਸੀ, ਜਿਸ ਤੋਂ ਬਾਅਦ ਉਸ ਦੀ ਭਰਜਾਈ ਨੇ ਬਲਵਿੰਦਰ ਕੌਰ ਨਾਲ ਮਿਲ ਕੇ ਉਸ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਉਸ ਦੀਆਂ ਫੋਟੋਆਂ ਨਾਲ ਛੇੜਛਾੜ ਕੀਤੀ ਅਤੇ ਅਸ਼ਲੀਲ ਸੰਦੇਸ਼ਾਂ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀਆਂ। ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬਲਵਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ; ਪੁਰਾਣੀ ਰੰਜਿਸ਼ ਕਾਰਨ ਮੋਟਰ 'ਤੇ ਨਹਾਉਣ ਗਏ ਨੌਜਵਾਨ ਦੇ ਮਾਰ'ਤੀ ਗੋਲ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News