ਪੁਲਸ ਨੇ ਮਨੋਰੰਜਨ ਕਾਲੀਆ ਦੇ ਘਰ ਹਮਲਾ ਮਾਮਲੇ ''ਚ ਮੁੱਖ ਦੋਸ਼ੀ ਕੀਤਾ ਗ੍ਰਿਫਤਾਰ, CM ਮਾਨ ਨੇ ਦਿੱਤੀ ਵਧਾਈ

Saturday, Apr 12, 2025 - 09:16 PM (IST)

ਪੁਲਸ ਨੇ ਮਨੋਰੰਜਨ ਕਾਲੀਆ ਦੇ ਘਰ ਹਮਲਾ ਮਾਮਲੇ ''ਚ ਮੁੱਖ ਦੋਸ਼ੀ ਕੀਤਾ ਗ੍ਰਿਫਤਾਰ, CM ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਪੁਲਸ ਨੂੰ ਮਿਲੀ ਵੱਡੀ ਸਫਲਤਾ 'ਤੇ ਪੰਜਾਬ ਪੁਲਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਉਹ ਦੇਸ਼ 'ਚ ਸਭ ਤੋਂ ਸ਼ਾਨਦਾਰ ਪੁਲਸ ਵਿੱਚੋਂ ਇੱਕ ਹੈ। ਮਨੋਰੰਜਨ ਕਾਲੀਆ ਜੀ ਦੇ ਮਾਮਲੇ ਨੂੰ ਸਫ਼ਲਤਾਪੂਰਵਕ ਹੱਲ ਕਰਨ ਲਈ ਪੰਜਾਬ ਪੁਲਸ ਵਧਾਈ ਦੀ ਪਾਤਰ ਹੈ। ਇੱਕ ਵਾਰ ਫਿਰ ਪੰਜਾਬ ਪੁਲਸ ਨੇ ਬਹਾਦਰੀ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ।

ਦੱਸ ਦਈਏ ਕਿ ਬੀਤੀ 7 ਅਪ੍ਰੈਲ ਦੀ ਰਾਤ ਨੂੰ ਜਲੰਧਰ ਵਿੱਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿੱਚ ਉਨ੍ਹਾਂ ਦੇ ਘਰ ਖੜ੍ਹੀ ਗੱਡੀ ਨੂੰ ਨੁਕਸਾਨ ਪਹੁੰਚਿਆ ਸੀ। ਹਾਲਾਂਕਿ ਪੁਲਸ ਨੇ ਕਾਰਵਾਈ  ਕਰਦਿਆਂ 24 ਦੇ ਅੰਦਰ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 


author

Inder Prajapati

Content Editor

Related News