ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਇਕ ਦੋਸ਼ੀ ਪਿਸਤੌਲ 32 ਬੋਰ ਅਤੇ 4 ਜ਼ਿੰਦਾ ਰੌਂਦ ਸਮੇਤ ਕਾਬੂ
Friday, Oct 17, 2025 - 04:36 PM (IST)

ਜਲੰਧਰ (ਵਰੁਣ,ਪੰਕਜ, ਕੁੰਦਨ)- ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਸ ਕਮਿਸ਼ਨਰ ਧੰਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਨਪ੍ਰੀਤ ਸਿੰਘ ਢਿੱਲੋ DCP/Investigation, ਜੇਯੰਤ ਪੁਰੀ ADCP/Investigation ਅਤੇ ਅਮਰਬੀਰ ਸਿੰਘ ACP/D ਦੀ ਨਿਗਰਾਨੀ ਹੇਠ, ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ CIA-Staff ਜਲੰਧਰ ਦੀ ਪੁਲਸ ਟੀਮ ਨੇ ਕਾਰਵਾਈ ਕਰਦਿਆਂ ਇਕ ਦੋਸ਼ੀ ਨੂੰ ਗੈਰ-ਕਾਨੂੰਨੀ ਹਥਿਆਰ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੌਲਦਾਰ ਤੇ ਸਬ ਇੰਸਪੈਕਟਰ ਦੀ ਅੱਧੀ ਦਰਜਨ ਨੌਜਵਾਨਾਂ ਨੇ ਕੀਤੀ ਕੁੱਟਮਾਰ, ਹੈਰਾਨ ਕਰੇਗਾ ਮਾਮਲਾ
ਜਾਣਕਾਰੀ ਦਿੰਦੇ ਪੁਲਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਬੀਤੇ ਦਿਨ ਸੀ. ਆਈ. ਏ. ਸਟਾਫ਼ ਦੀ ਟੀਮ ਨਾਕਾਬੰਦੀ ਲਈ ਟਰਾਂਸਪੋਰਟ ਨਗਰ ਪੁਲ ਹੇਠਾਂ ਜਲੰਧਰ ਮੌਜੂਦ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਉਸ ਦੀ ਪਛਾਣ ਸਾਗਰ ਮਸੀਹ ਉਰਫ਼ ਬਾਗੀ ਪੁੱਤਰ ਜਰਮਨ ਮਸੀਹ, ਵਾਸੀ ਕ੍ਰਿਸਚਨ ਮੁਹੱਲਾ ਨੇੜੇ ਟਾਂਗੇ ਵਾਲਾ ਅੱਡਾ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 01 ਪਿਸਟਲ 32 ਬੋਰ ਅਤੇ 04 ਜਿੰਦਾ ਰੌਂਦ 32 ਬੋਰ ਬਰਾਮਦ ਕੀਤੇ ਗਏ।
ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 8 ਜਲੰਧਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹਰੇਕ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ। ਪੁਲਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਗੈਰ-ਕਾਨੂੰਨੀ ਗਤੀਵਿਧੀ ਦਾ ਪਤਾ ਲੱਗੇ ਤਾਂ ਉਸ ਦੀ ਤੁਰੰਤ ਸੂਚਨਾ ਪੁਲਸ ਹੈਲਪਲਾਈਨ 112 ‘ਤੇ ਦੇਣ।
ਇਹ ਵੀ ਪੜ੍ਹੋ: ਜਲੰਧਰ 'ਚ ਥਾਣੇ ਬਾਹਰ ਨਿਹੰਗ ਸਿੰਘਾਂ ਦਾ ਹੰਗਾਮਾ! SHO ਵੀ ਭੜਕੇ, ਪੂਰਾ ਮਾਮਲਾ ਕਰੇਗਾ ਹੈਰਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8