70 ਟੀਕਿਆਂ ਸਣੇ ਪੁਲਸ ਅੜਿੱਕੇ

Wednesday, Sep 13, 2017 - 05:24 AM (IST)

70 ਟੀਕਿਆਂ ਸਣੇ ਪੁਲਸ ਅੜਿੱਕੇ

ਰਾਜਪੁਰਾ, (ਮਸਤਾਨਾ)- ਸੀ. ਆਈ. ਏ. ਰੇਲਵੇ ਪੁਲਸ ਨੇ ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 70 ਨਸ਼ੀਲੇ ਟੀਕਿਆਂ ਸਣੇ ਕਾਬੂ ਕਰ ਕੇ ਉਸ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. ਰੇਲਵੇ ਪੁਲਸ ਦੇ ਇੰਚਾਰਜ ਇੰਸ. ਗੁਰਮੀਤ ਸਿੰਘ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਥਾਣੇਦਾਰ ਸੰਜੇ ਕੁਮਾਰ ਸਮੇਤ ਪੁਲਸ ਪਾਰਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਇਕ 'ਤੇ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਹੱਥ ਵਿਚ ਬੈਗ ਚੁੱਕੀ ਸ਼ੱਕੀ ਹਾਲਤ ਵਿਚ ਖੜ੍ਹੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਦੇ ਬੈਗ ਵਿਚੋਂ 70 ਪਾਬੰਦੀਸ਼ੁਦਾ ਟੀਕੇ ਬਰਾਮਦ ਹੋਏ। ਪੁਲਸ ਨੇ ਦੋਸ਼ੀ ਸ਼ਸ਼ੀ ਕੁਮਾਰ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। 


Related News