ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰਾਂ ਨੂੰ ਆਧੁਨਿਕ ਹਥਿਆਰ ਸਪਲਾਈ ਕਰਨ ਵਾਲਾ ਕਾਬੂ
Wednesday, Apr 05, 2023 - 01:34 AM (IST)

ਜਗਰਾਓਂ (ਮਾਲਵਾ)-ਅੱਜ ਲੁਧਿਆਣਾ ਦਿਹਾਤੀ ਪੁਲਸ ਨੇ ਗੈਂਗਸਟਰਾਂ ਨੂੰ ਆਧੁਨਿਕ ਹਥਿਆਰ ਸਪਲਾਈ ਕਰਨ ਵਾਲੇ ਇਕ ਸਪਲਾਇਰ ਨੂੰ ਖ਼ਤਰਨਾਕ ਆਟੋਮੈਟਿਕ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਡੀ. ਐੱਸ. ਪੀ. ਦਲਬੀਰ ਸਿੰਘ ਅਤੇ ਸੀ. ਆਈ. ਏ. ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਵੱਲੋਂ ਇਤਲਾਹ ਮਿਲੀ ਕਿ ਇੰਦੌਰ ਮੱਧ ਪ੍ਰਦੇਸ਼ ਦੇ ਇਲਾਕੇ ਦਾ ਰਹਿਣ ਵਾਲਾ ਬਲਰਾਮ ਪੁੱਤਰ ਲਛਮਣ ਸਿੰਘ ਇਲਾਕੇ ’ਚ ਨਾਜਾਇਜ਼ ਵਿਦੇਸ਼ੀ ਹਥਿਆਰ ਲੈ ਕੇ ਘੁੰਮ ਰਿਹਾ ਹੈ, ਜਿਸ ਤੋਂ ਰਾਏਕੋਟ ਤੋਂ ਇਕ ਪਿਸਟਲ ਮਾਰਕਾ ਜਿਗਾਣਾ 9 ਐੱਮ. ਐੱਮ. ਅਤੇ 3 ਆਧੁਨਿਕ ਤਕਨੀਕ ਦੇ 30 ਬੋਰ ਦੇ ਪਿਸਤੌਲ ਅਤੇ 7 ਮੈਗਜ਼ੀਨ ਬਰਾਮਦ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੀਆਂ ਜ਼ਮੀਨੀ ਹਕੀਕਤਾਂ ਸਮਝਣ ਲਈ ਸਿੱਖਿਆ ਮੰਤਰੀ ਬੈਂਸ ਨੇ ਲਿਆ ਅਹਿਮ ਫ਼ੈਸਲਾ
ਐੱਸ. ਐੱਸ. ਪੀ. ਨੇ ਦੱਸਿਆ ਕਿ ਇਹ ਹਥਿਆਰ ਸਪਲਾਇਰ ਵੱਲੋਂ ਕਿਸੇ ਗੈਂਗਸਟਰ ਨੂੰ ਵੱਡੀ ਵਾਰਦਾਤ ਵਾਸਤੇ ਸਪਲਾਈ ਕੀਤੇ ਜਾਣੇ ਸਨ। ਪੁਲਸ ਵੱਲੋਂ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ’ਚ ਮੁਲਜ਼ਮ ਵੱਲੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ : ਭਾਜਪਾ ਆਗੂ ਤਰੁਣ ਚੁੱਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ