ਮੰਡ ਖੇਤਰ ''ਚ ਪੁਲਸ ਨੇ ਚਲਾਈ ਚੈਕਿੰਗ ਮੁਹਿੰਮ

06/18/2017 4:44:29 AM

ਸੁਲਤਾਨਪੁਰ ਲੋਧੀ,   (ਸੋਢੀ)- ਮੰਡ ਖੇਤਰ ਦੇ ਥਾਣਾ ਕਬੀਰਪੁਰ ਦੀ ਪੁਲਸ ਵਲੋਂ ਨਵ-ਨਿਯੁਕਤ ਐੱਸ. ਐੱਚ. ਓ. ਇੰਸਪੈਕਟਰ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਬੂਸੋਵਾਲ ਦੀ ਪੁਲੀ 'ਤੇ ਸਖ਼ਤ ਨਾਕਾਬੰਦੀ ਕਰਕੇ ਮੋਟਰਸਾਈਕਲ ਤੇ ਗੱਡੀਆਂ ਦੇ ਕਾਗਜ਼ਾਂ ਦੀ ਜਾਂਚ ਕੀਤੀ ਤੇ ਕਈ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਵੀ ਲਈ। 
ਇਸ ਸਮੇਂ ਇੰਸਪੈਕਟਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਰਾਤਰੀ ਗਸ਼ਤ ਤੇਜ਼ ਕਰਦਿਆਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁਹਿੰਮ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਮੰਡ ਖੇਤਰ ਦੇ ਪਿੰਡ ਆਹਲੀ ਕਲਾਂ, ਆਹਲੀ ਖੁਰਦ, ਕਬੀਰਪੁਰ, ਸਰਦੁੱਲਾਪੁਰ ਆਦਿ ਵਿਖੇ ਵੀ ਨਾਕੇ ਲਗਾ ਕੇ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਸਖ਼ਤੀ ਵਰਤੀ ਜਾਵੇਗੀ ਤੇ ਗਲਤ ਅਨਸਰਾਂ ਨੂੰ ਨੁਕੇਲ ਪਾਈ ਜਾਵੇਗੀ।