ਪੁਲਸ ਨੇ ਸ਼ੱਕ ਦੇ ਆਧਾਰ ’ਤੇ ਰੋਕੀ ਤੂੜੀ ਵਾਲੀ ਟਰਾਲੀ, ਜਦੋਂ ਤਲਾਸ਼ੀ ਲਈ ਤਾਂ ਉੱਡੇ ਹੋਸ਼

Saturday, Sep 09, 2023 - 06:41 PM (IST)

ਪੁਲਸ ਨੇ ਸ਼ੱਕ ਦੇ ਆਧਾਰ ’ਤੇ ਰੋਕੀ ਤੂੜੀ ਵਾਲੀ ਟਰਾਲੀ, ਜਦੋਂ ਤਲਾਸ਼ੀ ਲਈ ਤਾਂ ਉੱਡੇ ਹੋਸ਼

ਚੰਡੀਗੜ੍ਹ/ਫਾਜ਼ਿਲਕਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਫਾਜ਼ਿਲਕਾ ਨੇ ਨਸ਼ਾ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇਕ ਤਸਕਰ ਨੂੰ 15 ਕਿੱਲੋ ਹੈਰੋਇਨ (10 ਪੈਕੇਟ), ਜੋ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਵਿਚ ਲੁਕਾ ਕੇ ਰੱਖੀ ਹੋਈ ਸੀ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਪ੍ਰੀਤਮ ਸਿੰਘ ਵਾਸੀ ਪਿੰਡ ਮੋਹਾਰ ਜਮਸ਼ੇਰ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਉਸਦਾ ਸੋਨਾਲੀਕਾ ਟਰੈਕਟਰ (ਪੀ.ਬੀ.-11-ਵਾਈ-6879) ਅਤੇ ਟਰਾਲੀ ਵੀ ਜ਼ਬਤ ਕਰ ਲਈ ਹੈ। ਜ਼ਿਕਰਯੋਗ ਹੈ ਕਿ ਐੱਸ. ਐੱਸ. ਓ. ਸੀ. ਫਾਜ਼ਿਲਕਾ ਵੱਲੋਂ ਪਿਛਲੇ 45 ਦਿਨਾਂ ਵਿਚ ਕੀਤੀ ਗਈ ਇਹ ਪੰਜਵੀਂ ਵੱਡੀ ਹੈਰੋਇਨ ਬਰਾਮਦਗੀ ਹੈ, ਜਿਸ ਨਾਲ ਹੁਣ ਤੱਕ ਦੀ ਕੁੱਲ ਰਿਕਵਰੀ 145 ਕਿੱਲੋਗ੍ਰਾਮ ਹੋ ਗਈ ਹੈ।

ਇਹ ਵੀ ਪੜ੍ਹੋ : ਆਈਲੈਟਸ ਕਰਦੀ 18 ਸਾਲਾ ਮੁਟਿਆਰ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਇੰਸਟਾਗ੍ਰਾਮ ’ਤੇ ਪਾਈ ਵੀਡੀਓ

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਐੱਸ. ਐੱਸ. ਓ. ਸੀ. ਫਾਜ਼ਿਲਕਾ ਨੇ ਪਿੰਡ ਢਾਣੀ ਖਰਾਸ ਵਾਲੀ ਦੇ ਖੇਤਰ ਵਿਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈਟਵਰਕ ਖ਼ਿਲਾਫ ਇਕ ਵਿਸ਼ੇਸ਼ ਗੁਪਤ ਆਪਰੇਸ਼ਨ ਚਲਾ ਕੇ ਨਸ਼ਾ ਤਸਕਰ ਪ੍ਰੀਤਮ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਤੂੜੀ ਨਾਲ ਭਰੀ ਟਰਾਲੀ ਵਿਚ ਲੁਕਾ ਕੇ ਰੱਖੀ ਹੈਰੋਇਨ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਨਸ਼ਾ ਤਸਕਰ ਆਪਣੀ ਪਤਨੀ ਕੁਸ਼ੱਲਿਆ ਬਾਈ ਅਤੇ ਜਵਾਈ ਗੁਰਮੀਤ ਸਿੰਘ ਜੋ ਪਿੰਡ ਢਾਣੀ ਖਰਾਸ ਵਾਲੀ, ਫਾਜ਼ਿਲਕਾ ਦਾ ਰਹਿਣ ਵਾਲਾ ਹੈ, ਨਾਲ ਜਾ ਰਿਹਾ ਸੀ। ਦੱਸਣਯੋਗ ਹੈ ਕਿ ਨਸ਼ਾ ਤਸਕਰ ਦੀ ਪਤਨੀ ਅਤੇ ਜਵਾਈ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਏ। ਦਰਿਆਈ ਰਸਤੇ ਰਾਹੀਂ ਖੇਪ ਦੀ ਤਸਕਰੀ ਹੋਣ ਦੀ ਸੰਭਾਵਨਾ ਨੂੰ ਜਤਾਉਂਦਿਆਂ ਡੀਜੀਪੀ ਨੇ ਕਿਹਾ ਕਿ ਇਹ ਪਰਿਵਾਰ ਸਰਹੱਦੀ ਪਿੰਡ ਮੋਹਾਰ ਜਮਸ਼ੇਰ ਦੇ ਉਨ੍ਹਾਂ ਕੁਝ ਪਰਿਵਾਰਾਂ ਵਿੱਚੋਂ ਸੀ, ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਪੁਲਸ ਅਧਿਕਾਰੀਆਂ ਵੱਲੋਂ ਸੁਰੱਖਿਅਤ ਥਾਵਾਂ ’ਤੇ ਜਾਣ ਸਬੰਧੀ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਆਪਣੇ ਹੜ੍ਹ ਪ੍ਰਭਾਵਿਤ ਸਥਾਨਾਂ ’ਤੇ ਹੀ ਰਹੇ।

ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਕੌਮੀ ਮਾਰਗ ’ਤੇ ਨਿੱਜੀ ਯੂਨੀਵਰਸਿਟੀ ਸਾਹਮਣੇ ਇਕ ਨੌਜਵਾਨ ਦਾ ਕਤਲ, SP ਨੇ ਕੀਤੇ ਵੱਡੇ ਖ਼ੁਲਾਸੇ

ਹੋਰ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ. ਐੱਸ. ਐੱਸ. ਓ. ਸੀ. ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੇ ਹਨ ਅਤੇ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਭਗੌੜੇ ਮੁਲਜ਼ਮ ਕੌਸ਼ਲਿਆ ਬਾਈ ਅਤੇ ਗੁਰਮੀਤ ਸਿੰਘ ਵਿਰੁੱਧ ਵੀ ਕੇਸ ਦਰਜ ਕੀਤਾ ਹੈ ਅਤੇ ਪੁਲਸ ਟੀਮਾਂ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਇਸ ਸਬੰਧੀ ਐੱਫ. ਆਈ. ਆਰ. ਨੰ. 31 ਮਿਤੀ 08-09-2023 ਨੂੰ ਥਾਣਾ ਐੱਸਐੱਸਓਸੀ ਫਾਜ਼ਿਲਕਾ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ 21(ਸੀ), 29 ਅਤੇ 30 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਨੇ ਮਾਲਾ-ਮਾਲ ਕੀਤੀ ਪੰਜਾਬ ਸਰਕਾਰ, ਆਮਦਨ ’ਚ ਚੋਖਾ ਵਾਧਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News