ਏ.ਟੀ.ਐਮ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਪੁਲਸ ਨੇ 15 ਘੰਟਿਆਂ ''ਚ ਦਬੋਚੇ

08/17/2022 2:59:29 PM

ਭਵਾਨੀਗੜ੍ਹ (ਵਿਕਾਸ) : ਸ਼ਹਿਰ ਦੇ ਯੈੱਸ ਬੈਂਕ ਦੇ ਏ.ਟੀ.ਐਮ. ਦੀ ਭੰਨ ਤੋੜ ਕਰਕੇ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ 3 ਦੋਸ਼ੀਆਂ ਨੂੰ ਪੁਲਸ ਨੇ ਵਾਰਦਾਤ ਦੇ 15 ਘੰਟਿਆਂ ਦੇ ਅੰਦਰ-ਅੰਦਰ ਅੰਦਰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਨਾਲ ਹੀ ਪੁਲਸ ਨੇ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਵਾਰਦਾਤ 'ਚ ਵਰਤਿਆ ਗਿਆ ਸਾਮਾਨ ਵੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਮੋਹਿਤ ਅਗਰਵਾਲ ਡੀ.ਐੱਸ.ਪੀ ਭਵਾਨੀਗੜ੍ਹ ਨੇ ਦੱਸਿਆ ਕਿ ਸੋਮਵਾਰ ਦੀ ਰਾਤ ਕਰੀਬ 2 ਵਜੇ ਕੁੱਝ ਨਕਾਬਪੋਸ਼ ਵਿਅਕਤੀਆਂ ਵੱਲੋਂ ਨਵੀਂ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਯੈੱਸ ਬੈਂਕ ਦੇ ਏ.ਟੀ.ਐੱਮ ਨੂੰ ਪੁੱਟ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਸਬੰਧੀ ਉਨ੍ਹਾਂ ਦੀ ਅਗਵਾਈ ਹੇਠ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਵੱਲੋਂ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਨੂੰ ਸੂਬੇ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣਾਏਗੀ : ਬੈਂਸ

ਡੀ.ਐੱਸ.ਪੀ ਅਗਰਵਾਲ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਨੇ ਵਾਰਦਾਤ ਦੇ 15 ਘੰਟਿਆਂ ਦੇ ਅੰਦਰ-ਅੰਦਰ ਏ.ਟੀ.ਐੱਮ ਦੀ ਭੰਨ ਤੋੜ ਕਰਕੇ ਉਸ 'ਚੋਂ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀਆਂ ਅਰਸ਼ਪ੍ਰੀਤ ਸਿੰਘ ਉਰਫ ਅਰਸ਼ੀ ਪੁੱਤਰ ਹਰਵਿੰਦਰ ਸਿੰਘ, ਅਮਨਦੀਪ ਸਿੰਘ ਉਰਫ ਅਮਨ ਪੁੱਤਰ ਗੁਰਚਰਨ ਸਿੰਘ ਤੇ ਹਰਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਬਖਸ਼ੀਸ਼ ਸਿੰਘ ਸਾਰੇ ਵਾਸੀ ਪਿੰਡ ਭੱਟੀਵਾਲ ਕਲਾਂ ਥਾਣਾ ਭਵਾਨੀਗੜ੍ਹ ਨੂੰ ਸਾਮਾਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਡੀ.ਐੱਸ.ਪੀ ਅਗਰਵਾਲ ਨੇ ਦੱਸਿਆ ਕਿ ਦੋਸ਼ੀਆਂ 'ਚੋਂ ਹਰਵਿੰਦਰ ਸਿੰਘ ਉਰਫ ਵਿੱਕੀ ਖਿਲਾਫ਼ ਪਹਿਲਾਂ ਵੀ ਇਸੇ ਸਾਲ ਚੋਰੀ ਦੇ ਦੋ ਮਾਮਲੇ ਥਾਣਾ ਭਵਾਨੀਗੜ੍ਹ ਵਿਖੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮਾਨਯੋਗ ਅਦਾਲਤ 'ਚ ਪੇਸ਼ ਕਰਕੇ ਉਕਤ ਮੁਲਜ਼ਮਾਂ ਦਾ ਪੁਲਸ ਵੱਲੋਂ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਪਾਸੋਂ ਪੁੱਛਗਿੱਛ ਕਰਨ ਉਪਰੰਤ ਹੋਰ ਵੀ ਖੁਲਾਸੇ ਹੋ ਸਕਣ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News