ਭੋਗਪੁਰ ’ਚ ਪੰਜਾਬ ਤੇ ਦਿੱਲੀ ਦੇ ਸਪੈਸ਼ਲ ਕਾਊਂਟਰ ਇੰਟੈਲੀਜੈਂਸੀ ਦੀ ਵੱਡੀ ਕਾਰਵਾਈ, ਘੇਰਾ ਪਾ ਕੇ ਫੜੇ 5 ਗੈਂਗਸਟਰ

11/01/2022 6:28:24 PM

ਭੋਗਪੁਰ (ਰਾਜੇਸ਼ ਸੂਰੀ, ਰਾਣਾ ਭੋਗਪੁਰੀਆ) : ਦਿੱਲੀ ਪੁਲਸ ਦੀ ਸਪੈਸ਼ਲ ਕਾਊਂਟਰ ਇੰਟੈਲੀਜੈਂਸੀ ਟੀਮ ਵੱਲੋਂ ਅੱਜ ਜਲੰਧਰ ਦਿਹਾਤੀ ਦੇ ਸੀ. ਆਈ. ਏ. ਸਟਾਫ ਨਾਲ ਸਾਂਝੇ ਤੌਰ ’ਤੇ ਥਾਣਾ ਭੋਗਪੁਰ ਦੇ ਪਿੰਡ ਇੱਟਾਂਬੱਧੀ ਵਿਚ ਇਕ ਵਿਸ਼ੇਸ਼ ਆਪਰੇਸ਼ਨ ਚਲਾ ਕੇ ਪਿੰਡ ਲੁਹਾਰਾਂ ਨੇੜਲੇ ਇਕ ਪੈਟਰੋਲ ਪੰਪ ਨਾਲ ਲੱਗਦੀ ਬੰਦ ਪਈ ਕੋਠੀ ਵਿਚੋਂ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਗਿਆ। ਇਨ੍ਹਾਂ ਗੈਂਗਸਟਰਾਂ ਦੀ ਨਿਸ਼ਾਨਦੇਹੀ ’ਤੇ ਗੰਨੇ ਦੇ ਖੇਤਾਂ ਵਿਚ ਲੁਕੇ ਤਿੰਨ ਗੈਂਗਸਟਰਾਂ ਨੂੰ ਵੀ ਪੁਲਸ ਵੱਲੋਂ ਕਾਬੂ ਕਰ ਲਿਆ ਗਿਆ ਹੈ। ਇਸ ਆਪ੍ਰੇਸ਼ਨ ਸੰਬੰਧੀ ਜਾਣਕਾਰੀ ਮਿਲਦੇ ਸਾਰ ਹੀ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਸਬ ਡਿਵੀਜ਼ਨ ਆਦਮਪੁਰ ਦੇ ਡੀ. ਐੱਸ. ਪੀ. ਸਰਬਜੀਤ ਰਾਏ ਅਤੇ ਵੱਖ-ਵੱਖ ਥਾਣਿਆਂ ਦੀ ਪੁਲਸ ਨੂੰ ਤਾਇਨਾਤ ਕੀਤਾ ਗਿਆ ਹੈ। ਕਾਬੂ ਕੀਤੇ ਗਏ ਗੈਂਗਸਟਰਾਂ ਪਾਸੋਂ ਕਈ ਆਧੁਨਿਕ ਹਥਿਆਰ ਬਰਾਮਦ ਕੀਤੇ ਜਾਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਦੇਸ਼ ਛੱਡਣ ਦੇ ਦਿੱਤੇ ਅਲਟੀਮੇਟਮ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

PunjabKesari

ਪੁਲਸ ਵੱਲੋਂ ਲੁਕੇ ਹੋਏ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਕਮਾਦ ਉੱਪਰ ਡਰੋਨ ਰਾਹੀਂ ਵੀਡੀਓਗ੍ਰਾਫੀ ਕੀਤੀ ਜਾ ਰਹੀ ਸੀ, ਜਿਸ ਦੌਰਾਨ ਕਮਾਦ ਵਿਚ ਚਾਰ ਗੈਂਗਸਟਰ ਹੋਣ ਦਾ ਪਤਾ ਲੱਗਾ ਜਿਸ ਤੋਂ ਬਾਅਦ ਐੱਸ. ਪੀ. ਦਿਹਾਤੀ ਸਰਬਜੀਤ ਸਿੰਘ ਬਾਹੀਆ, ਡੀ. ਐੱਸ. ਪੀ. ਸਰਬਜੀਤ ਸਿੰਘ ਰਾਏ ਪੁਲਸ ਪਾਰਟੀ ਨਾਲ ਖ਼ੁਦ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਆਪ ਕਮਾਦ ਵਿਚ ਗਏ ਅਤੇ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ। ਇਸ ਆਪਰੇਸ਼ਨ ਵਿਚ ਟਰੈਕਟਰਾਂ ਦੀ ਵਿਸ਼ੇਸ਼ ਮੱਦਦ ਲਈ ਗਈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਇਨ੍ਹਾਂ ਗੈਂਗਸਟਰਾਂ ਬਾਰੇ ਜਲਦ ਹੀ ਖੁਲਾਸਾ ਕੀਤਾ ਜਾ ਸਕਦਾ ਹੈ ਅਤੇ ਇਕ ਗੈਂਗਸਟਰ ਜੋ ਕਿ ਹਾਲੇ ਤੱਕ ਕਮਾਦ ਵਿਚ ਲੁਕਿਆ ਹੋਇਆ ਹੈ ਦੀ ਵੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਜੰਡਿਆਲਾ ਗੁਰੂ ’ਚ ਪੈਟਰੋਲ ਪੰਪ ਲੁੱਟਣ ਆਏ ਲੁਟੇਰੇ ਨੂੰ ਮਿਲੀ ਮੌਤ, ਦੇਖੋ ਮੌਕੇ ਦੀ ਖ਼ੌਫਨਾਕ ਵੀਡੀਓ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News