ਪੁਲਸ ''ਚ ਭਰਤੀ ਕਰਵਾਉਣ ਸਬੰਧੀ 8 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ

Saturday, Aug 05, 2017 - 02:34 PM (IST)

ਫਾਜ਼ਿਲਕਾ (ਲੀਲਾਧਰ) : ਫਾਜ਼ਿਲਕਾ ਜ਼ਿਲੇ ਦੇ ਤਹਿਤ ਥਾਣਾ ਅਰਨੀਵਾਲਾ ਪੁਲਸ ਨੇ ਪਿੰਡ ਚੱਕ ਖਿਓ ਵਾਲਾ ਵਾਸੀ ਇਕ ਵਿਅਕਤੀ ਨੂੰ ਪੁਲਸ 'ਚ ਭਰਤੀ ਕਰਵਾਉਣ ਸਬੰਧੀ 8 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। 
ਪੁਲਸ ਨੂੰ ਦਿੱਤੇ ਬਿਆਨ 'ਚ ਬਲਜੀਤ ਸਿੰਘ ਵਾਸੀ ਪਿੰਡ ਚੱਕ ਖਿਓਵਾਲਾ ਨੇ ਦੱਸਿਆ ਕਿ 2 ਅਗਸਤ 2016 ਨੂੰ ਚਾਨਣ ਸਿੰਘ ਵਾਸੀ ਪਿੰਡ ਬੁਰਜ਼ ਸਿਧਵਾ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਨੇ ਉਸ ਨੂੰ ਪੁਲਸ ਵਿਚ ਭਰਤੀ ਕਰਵਾਉਣ ਦੇ ਬਦਲੇ ਉਸਦੇ ਨਾਲ 8 ਲੱਖ ਰੁਪਏ ਦੀ ਠੱਗੀ ਮਾਰੀ ਹੈ। 
ਪੁਲਸ ਨੇ ਹੁਣ ਜਾਂਚ ਪੜ੍ਹਤਾਲ ਕਰਨ ਤੋਂ ਬਾਅਦ ਉਕਤ ਵਿਅਕਤੀ ਦੇ ਖਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 420 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।


Related News