ਨਵੇਂ ਸਾਲ ਦੇ ਮੱਦੇਨਜ਼ਰ ਪੁਲਸ ਨੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

12/30/2017 12:46:05 PM

ਕਪੂਰਥਲਾ (ਭੂਸ਼ਣ)— ਨਵੇਂ ਸਾਲ ਸਬੰਧੀ ਖੁਫੀਆ ਤੰਤਰ ਵੱਲੋਂ ਸੂਬੇ 'ਚ ਜਾਰੀ ਕੀਤੇ ਗਏ ਅਲਰਟ ਨੂੰ ਵੇਖਦੇ ਹੋਏ ਪੀ. ਸੀ. ਆਰ. ਟੀਮ ਕਪੂਰਥਲਾ ਨੇ ਮੁੱਖ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ 'ਚ ਮਹਿਲਾ ਪੁਲਸ ਦੀ ਮਦਦ ਨਾਲ ਕਈ ਘੰਟੇ ਤੱਕ ਲੰਬੀ ਚੈਕਿੰਗ ਕੀਤੀ, ਜਿਸ ਦੌਰਾਨ ਜਿੱਥੇ ਪੂਰੇ ਖੇਤਰ ਦੀ ਸਰਚ ਕੀਤੀ ਗਈ, ਉਥੇ ਹੀ ਦੂਜੇ ਸ਼ਹਿਰਾਂ ਨੂੰ ਆਉਣ-ਜਾਣ ਵਾਲੀਆਂ ਰੇਲ ਗੱਡੀਆਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 20 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਗਈ।

PunjabKesari
ਇਸ ਪੂਰੀ ਮੁਹਿੰਮ ਦੌਰਾਨ ਕਪੂਰਥਲਾ ਰੇਲਵੇ ਸਟੇਸ਼ਨ 'ਤੇ ਪੁੱਜੇ 30 ਦੇ ਕਰੀਬ ਪੀ. ਸੀ. ਆਰ. ਕਰਮਚਾਰੀਆਂ ਨੇ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਨਿਗਰਾਨੀ 'ਚ ਫਿਰੋਜ਼ਪੁਰ ਅਤੇ ਜੋਧਪੁਰ ਜਾਣ ਵਾਲੀਆਂ ਰੇਲ ਗੱਡੀਆਂ ਦੀ ਤਲਾਸ਼ੀ ਲਈ ਅਤੇ ਆਉਣ ਵਾਲੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿਛ ਕੀਤੀ। ਇਸ ਪੂਰੀ ਚੈਕਿੰਗ ਮੁਹਿੰਮ ਦੌਰਾਨ ਮੁਸਾਫਰਾਂ ਦੇ ਸਾਮਾਨ ਦੀ ਤਲਾਸ਼ੀ ਵੀ ਲਈ ਗਈ। ਇਸੇ ਤਰ੍ਹਾਂ ਪੀ. ਸੀ. ਆਰ. ਟੀਮ ਨੇ ਮੁੱਖ ਬੱਸ ਸਟੈਂਡ ਪੁੱਜ ਕੇ ਉਥੇ ਮੁਸਾਫਰਾਂ ਦੇ ਸਾਮਾਨ ਦੀ ਤਲਾਸ਼ੀ ਲਈ ਅਤੇ ਜਲੰਧਰ ਅਤੇ ਦੂਜੇ ਸ਼ਹਿਰਾਂ ਵੱਲ ਜਾਣ ਵਾਲੀਆਂ ਬੱਸਾਂ 'ਚ ਵੀ ਚੈਕਿੰਗ ਕੀਤੀ।


Related News