ਨਾਕੇ ''ਤੇ ਪੁਲਸ ਮੁਲਾਜ਼ਮਾਂ ''ਤੇ ਫਾਰਚੂਨਰ ਚੜ੍ਹਾਉਣ ਦੀ ਕੋਸ਼ਿਸ਼, ਤਲਾਸ਼ੀ ਲਈ ਤਾਂ ਹੋਇਆ ਵੱਡਾ ਖ਼ੁਲਾਸਾ
Thursday, Sep 17, 2026 - 05:03 PM (IST)
ਜੀਰਾ (ਗੁਰਮੇਲ ਸੇਖਵਾਂ) : ਥਾਣਾ ਸਦਰ ਜ਼ੀਰਾ ਪੁਲਸ ਦੇ ਕਰਮਚਾਰੀਆਂ ਤੇ ਫਾਰਚੂਨਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕਰਨ ਅਤੇ ਗੱਡੀ ਛੱਡ ਕੇ ਦੋਸ਼ੀਆਂ ਦੇ ਫਰਾਰ ਹੋ ਜਾਣ ਅਤੇ ਗੱਡੀ ਵਿਚੋਂ ਇਕ ਪਿਸਟਲ ਸਮੇਤ ਮੈਗਜ਼ੀਨ ਅਤੇ 196 ਜਿੰਦਾ ਰੌਂਦ ਹੋਣ ਦੇ ਮਾਮਲੇ ਵਿਚ ਥਾਣਾ ਸਦਰ ਜ਼ੀਰਾ ਦੀ ਪੁਲਸ ਨੇ 2 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਸਦਰ ਜ਼ੀਰਾ ਦੇ ਏਐਸਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੇ ਦਿਨੀਂ ਪੁਲਸ ਪਾਰਟੀ ਨਾਲ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਤਲਵੰਡੀ ਜੱਲੇ ਖਾਂ ਦੇ ਨਜ਼ਦੀਕ ਜ਼ੀਰਾ ਸਾਈਡ ਤੋਂ ਆ ਰਹੀ ਬਿਨਾਂ ਨੰਬਰੀ ਫਾਰਚੂਨਰ ਗੱਡੀ ਨੂੰ ਸ਼ੱਕ ਹੋਣ ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਵਿਚ ਸਵਾਰ ਦੋਸ਼ੀਆਂ ਨੇ ਪੁਲਸ ਪਾਰਟੀ ਨੂੰ ਮਾਰਨ ਦੀ ਨੀਅਤ ਨਾਲ ਗੱਡੀ ਉਨ੍ਹਾਂ 'ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਜਿਸ 'ਤੇ ਪੁਲਸ ਨੇ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਗੱਡੀ ਛੱਡ ਕੇ ਫਰਾਰ ਹੋ ਗਏ। ਪੁਲਸ ਨੇ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 1 ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 6 ਜਿੰਦਾ ਕਾਰਤੂਸ, 59 ਜਿੰਦਾ ਕਾਰਤੂਸ 30 ਬੋਰ ਅਤੇ 131 ਰੌਂਦ ਜਿੰਦਾ 315 ਬੋਰ ਬਰਾਮਦ ਹੋਏ ਹਨ।
ਉਨ੍ਹਾ ਦੱਸਿਆ ਕਿ ਦੱਸਿਆ ਕਿ ਪੁਲਸ ਵੱਲੋਂ ਇਸ ਘਟਨਾ ਨੂੰ ਲੈ ਕੇ ਸਤਵਿੰਦਰ ਸਿੰਘ ਉਰਫ਼ ਲਾਡੂ ਪੁੱਤਰ ਜੰਗ ਸਿੰਘ ਵਾਸੀ ਠੱਠਰ ਕਲਾਂ ਤੇ ਹਰਦੀਪ ਸਿੰਘ ਉਰਫ਼ ਦੀਪਾ ਪੁੱਤਰ ਗੁਰਮੀਤ ਸਿੰਘ ਵਾਸੀ ਘੱਲ ਖੁਰਦ ਜ਼ਿਲ੍ਹਾ ਫਿਰੋਜ਼ਪੁਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਉਨ੍ਹਾ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।
