ਸ਼ਰਾਰਤੀ ਅਨਸਰਾਂ ਦਾ ਕਾਰਨਾਮਾ, ਪੁਲਸ ਚੈਕਪੋਸਟ ’ਚ ਪਏ ਸਾਮਾਨ ਨੂੰ ਲਾਈ ਅੱਗ

Sunday, Jan 10, 2021 - 02:55 PM (IST)

ਜਲੰਧਰ (ਮਾਹੀ) - ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਪਿੰਡ ਨੂਰਪੁਰ ਵਿਖੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਸਾਮਾਨ ਸਾੜ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਸ਼ਰਾਰਤੀ ਅਨਸਰਾਂ ਨੇ ਪੁਲਸ ਚੈਕਪੋਸਟ ਵਿੱਚ ਪਏ ਟੇਬਲ ਕੁਰਸੀਆਂ ਅਤੇ ਹੋਰ ਸਾਮਾਨ ਨੂੰ ਅੱਗ ਲਾ ਕੇ ਸਾੜ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - Lohri 2021 Wishes: ਲੋਹੜੀ ਦੇ ਮੌਕੇ ਆਪਣੇ ਸਾਕ ਸਬੰਧੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਭੇਜੋ ਇਹ ਖ਼ਾਸ ਸੁਨੇਹੇ

ਪੜ੍ਹੋ ਇਹ ਵੀ ਖ਼ਬਰ - Lohri 2021 Wishes: ਲੋਹੜੀ ਦੇ ਮੌਕੇ ਆਪਣੇ ਸਾਕ ਸਬੰਧੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਭੇਜੋ ਇਹ ਖ਼ਾਸ ਸੁਨੇਹੇ

ਸੂਚਨਾ ਮਿਲਣ ਮਗਰੋਂ ਘਟਨਾ ਸਥਾਨ ’ਤੇ ਪੁੱਜੇ ਥਾਣਾ ਮਕਸੂਦਾਂ ਦੇ ਐੱਸ.ਐੱਚ.ਓ. ਕੰਵਲਜੀਤ ਸਿੰਘ ਬੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਰ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੁਲਸ ਚੈੱਕ ਪੋਸਟ ਵਿਚ ਪਏ ਸਾਮਾਨ ਨੂੰ ਅੱਗ ਲਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਸੰਬੰਧ ਵਿਚ ਆਲੇ-ਦੁਆਲੇ ਦੇ ਸਥਾਨਾਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ਜੇਕਰ  ਕੋਈ ਸ਼ਰਾਰਤੀ ਅਨਸਰ ਕੈਮਰੇ ਦੀ ਫੁਟੇਜ ਵਿਚ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - Lohri 2021 Wishes: ਲੋਹੜੀ ਦੇ ਮੌਕੇ ਆਪਣੇ ਸਾਕ ਸਬੰਧੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਭੇਜੋ ਇਹ ਖ਼ਾਸ ਸੁਨੇਹੇ

rajwinder kaur

Content Editor

Related News