ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਸ ਨੇ ਵਧਾਈ ਚੌਕਸੀ , ਚੈਕਿੰਗ ਮੁਹਿੰਮ ਕੀਤੀ ਤੇਜ਼ (ਤਸਵੀਰਾਂ)
Saturday, Aug 12, 2017 - 07:52 PM (IST)
ਬਠਿੰਡਾ (ਮੁਨੀਸ਼) — 15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਤਲਵੰਡੀ ਸਾਬੋ ਪੁਲਸ ਨੇ ਡੀ. ਐੱਸ. ਪੀ. ਵਰਿੰਦਰ ਗਿੱਲ ਦੀ ਅਗਵਾਈ ਹੇਠ ਸ਼ਹਿਰ 'ਚ ਚੈਕਿੰਗ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਜਗ੍ਹਾ-ਜਗ੍ਹਾ ਨਾਕਾਬੰਦੀ ਕਰ ਕੇ ਵਾਹਨਾਂ ਦੀ ਤਲਾਸ਼ੀ ਲਈ ਗਈ।

ਇਸੇ ਮੁਹਿੰਮ ਤਹਿਤ ਪੁਲਸ ਵਲੋਂ ਤਲਵੰਡੀ ਸਾਬੋ ਦੇ ਬੱਸ ਸਟੈਂਡ ਦੀ ਵੀ ਚੈਕਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਨਗਰ ਵਾਸੀਆਂ ਦੀ ਸੁਰੱਖਿਆ ਦੇ ਪੁੱਖਤਾ ਪ੍ਰਬੰਧਾ ਲਈ ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।

