ਜਲੰਧਰ ਪੁਲਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਤੋਂ ਰਿਪੋਰਟ ਤਲਬ

Tuesday, Aug 12, 2025 - 05:29 PM (IST)

ਜਲੰਧਰ ਪੁਲਸ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਤੋਂ ਰਿਪੋਰਟ ਤਲਬ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੂ ਮੋਟੋ ਨੋਟਿਸ ਲੈਂਦਿਆਂ ਜਲੰਧਰ ਦੇ ਸੰਤ ਰਾਮਾਨੰਦ ਚੌਕ ਵਿਚੋਂ ਲੱਗੇ ਬੋਰਡ ਪੁੱਟਣ ਸਬੰਧੀ ਪੁਲਸ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਇਕ ਅਖਬਾਰ ਵਿਚ ਛਪੀ ਖ਼ਬਰ ਅਨੁਸਾਰ' ਅਮਰ ਸ਼ਹੀਦ 108 ਰਾਮਾਨੰਦ ਚੌਕ 'ਚ ਲਿਖੇ ਜੈ ਗੁਰੂਦੇਵ ਧੰਨ ਗੁਰਦੇਵ ਦੇ ਜੈਕਾਰੇ ਪੁੱਟ ਕੇ ਬੇਅਦਬੀ ਕੀਤੀ ਗਈ ਹੈ ਜਿਸ ਸਬੰਧੀ ਕਮਿਸ਼ਨ ਨੇ 'ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004' ਦੀ ਧਾਰਾ 10 ਤਹਿਤ (2) (ਐਚ) ਸੂ ਮੋਟੋ ਨੋਟਿਸ ਲੈਂਦੇ ਹੋਏ ਪੜਤਾਲ ਕਰਨ ਦਾ ਫੈਸਲਾ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਸਲੇ ਸਬੰਧੀ ਮਿਤੀ 18-08-2025 ਨੂੰ ਪੁਲਸ ਕਮਿਸ਼ਨਰ ਜਲੰਧਰ ਅਤੇ ਕਮਿਸ਼ਨਰ ਨਗਰ ਨਿਗਮ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।


author

Gurminder Singh

Content Editor

Related News