ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੇ ਲੋਕਾਂ ਨੂੰ ਕੀਤੀ ਇਹ ਅਪੀਲ
Saturday, Nov 05, 2022 - 02:31 AM (IST)
ਅੰਮ੍ਰਿਤਸਰ (ਬਿਊਰੋ) : ਸ਼ਿਵ ਸੈਨਾ ਟਕਸਾਲੀ ਦੇ ਕੌਮੀ ਪ੍ਰਧਾਨ ਅਤੇ ਹਿੰਦੂ ਨੇਤਾ ਸੁਧੀਰ ਸੂਰੀ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਤੋਂ ਬਾਅਦ ਪੁਲਸ ਕਮਿਸ਼ਨਰ ਅੰਮ੍ਰਿਤਸਰ ਅਰੁਣਪਾਲ ਸਿੰਘ ਦਾ ਸਾਹਮਣੇ ਆਇਆ ਹੈ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਦੱਸਿਆ ਕਿ ਧਰਨੇ ਦੌਰਾਨ ਜਿਸ ਵਿਅਕਤੀ ਨੇ ਗੋਲ਼ੀ ਚਲਾਈ, ਉਹ ਇਕੱਲਾ ਹੀ ਸੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਲਾਇਸੈਂਸੀ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਬਾਕੀ ਖੁਲਾਸੇ ਪੁੱਛਗਿੱਛ ਤੋਂ ਬਾਅਦ ਕੀਤੇ ਜਾਣਗੇ, ਫਿਲਹਾਲ ਉਹ ਇਸ ਬਾਰੇ ਕੁਝ ਨਹੀਂ ਦੱਸ ਸਕਦੇ।
ਇਹ ਵੀ ਪੜ੍ਹੋ : ਖਾਲਿਸਤਾਨ ਪੱਖੀ ਚਾਵਲਾ ਨੇ ਕੀਤਾ ਦਾਅਵਾ- ਸੂਰੀ ਤੋਂ ਬਾਅਦ ਹੁਣ ਇਹ ਹਿੰਦੂ ਨੇਤਾ ਹਨ ਅਗਲਾ ਨਿਸ਼ਾਨਾ
ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਪ੍ਰਧਾਨ ਅਤੇ ਹਿੰਦੂ ਨੇਤਾ ਸੁਧੀਰ ਸੂਰੀ ਸਾਥੀਆਂ ਸਣੇ ਗੋਪਾਲ ਮੰਦਰ ਨੇੜੇ ਧਰਨਾ ਦੇ ਰਹੇ ਸਨ, ਜਿੱਥੇ ਕਰੀਬ 3.30 ਵਜੇ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਨੂੰ ਗੋਲ਼ੀਆਂ ਮਾਰ ਦਿੱਤੀਆਂ। ਇਸ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਉਸ ਨੂੰ ਸਾਥੀਆਂ ਵੱਲੋਂ ਐਸਕਾਰਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੜਕੰਪ ਮਚ ਗਿਆ। ਘਟਨਾ ਤੋਂ ਬਾਅਦ ਉੱਥੇ ਤਣਾਅ ਵਧ ਗਿਆ ਹੈ। ਇਸ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਪੁਲਸ ਟੀਮ ਉੱਥੇ ਪਹੁੰਚੀ ਅਤੇ ਸਥਿਤੀ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਤੁਰਕੀ ਦੀ ਜੇਲ੍ਹ 'ਚੋਂ 17 ਪੰਜਾਬੀਆਂ ਨੂੰ ਕਰਵਾਇਆ ਰਿਹਾਅ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।