ਜਲੰਧਰ ਸ਼ਹਿਰ 'ਚ ਅਪਰਾਧ ਨੂੰ ਰੋਕਣ ਲਈ ਪੁਲਸ ਕਮਿਸ਼ਨਰ ਵੱਲੋਂ ਮਾਸਟਰ ਪਲਾਨ ਤਿਆਰ, ਦਿੱਤੀਆਂ ਇਹ ਹਦਾਇਤਾਂ

Saturday, Jan 06, 2024 - 06:28 PM (IST)

ਜਲੰਧਰ (ਜਸਪ੍ਰੀਤ)- ਜਲੰਧਰ ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਅਤੇ ਅਪਰਾਧ ਨੂੰ ਨੱਥ ਪਾਉਣ ਲਈ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਇਕ ਵਿਸਥਾਰਤ ਮਾਸਟਰ ਪਲਾਨ ਤਿਆਰ ਕੀਤਾ ਹੈ। ਵੇਰਵਿਆਂ ਦਾ ਖ਼ੁਲਾਸਾ ਕਰਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੰਤਵ ਜਿੱਥੇ ਇਕ ਪਾਸੇ ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਹੈ, ਉਥੇ ਹੀ ਦੂਜੇ ਪਾਸੇ ਅਪਰਾਧ ਨੂੰ ਰੋਕਣਾ ਵੀ ਹੈ। 

ਸਵਪਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਇਸ ਫੁਲਪਰੂਫ਼ ਪਲਾਨ ਨੂੰ ਬੜੀ ਬਰੀਕੀ ਨਾਲ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਪੁਲਸ ਕਮਿਸ਼ਨਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਸ਼ਹਿਰ ਵਿੱਚ 31 ਰੈੱਡ ਅਲਰਟ ਨਾਕਾ ਪੁਆਇੰਟਾਂ ਦੇ ਨਾਲ-ਨਾਲ 31 ਸਿਟੀ ਸੀਲਿੰਗ ਨਾਕਾ ਪੁਆਇੰਟ ਸਥਾਪਤ ਕੀਤੇ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਪੁਲਸ ਦੀਆਂ 26 ਜ਼ੈਬਰਾ ਗੱਡੀਆਂ, 16 ਰੋਮੀਓ ਗੱਡੀਆਂ, ਸੱਤ ਬੋਲੈਰੋ ਕੈਂਪਰ ਅਤੇ 20-20 ਸਕਾਰਪੀਓ ਅਤੇ ਬੋਲੈਰੋ ਗੱਡੀਆਂ ਗਸ਼ਤ ਲਈ ਲਗਾਈਆਂ ਗਈਆਂ ਹਨ। 

PunjabKesari

ਇਹ ਵੀ ਪੜ੍ਹੋ : 4 ਦਿਨ ਦੇ ਮਰੇ ਬੱਚੇ ਦੀ ਲਾਸ਼ ਨੂੰ ਕਬਰ 'ਚੋਂ ਕੱਢਣਾ ਪਿਆ ਬਾਹਰ, ਹਾਲਤ ਵੇਖ ਫੁੱਟ-ਫੁੱਟ ਕੇ ਰੋਈ ਮਾਂ

ਸਵਪਨ ਸ਼ਰਮਾ ਨੇ ਕਿਹਾ ਕਿ ਕਿਸੇ ਵੀ ਰੈੱਡ ਅਲਰਟ ਦੀ ਸੂਰਤ ਵਿੱਚ 300 ਦੇ ਕਰੀਬ ਪੁਲਸ ਮੁਲਾਜ਼ਮਾਂ ਨੂੰ ਤੁਰੰਤ ਸੁਰੱਖਿਆ ਲਈ ਤਾਇਨਾਤ ਕੀਤਾ ਜਾਵੇਗਾ। ਪੁਲਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ 20 ਜੀ. ਓ, ਸਾਰੇ ਐੱਸ. ਐੱਚ. ਓਜ਼, ਪੁਲਸ ਚੌਂਕੀਆਂ ਦੇ ਸਾਰੇ ਇੰਚਾਰਜ, ਪੁਲਸ ਲਾਈਨ ਦੇ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਅਤੇ ਚਾਰ ਟ੍ਰੈਫਿਕ ਜ਼ੋਨ ਇੰਚਾਰਜਾਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਪੈਂਦੇ ਖੇਤਰਾਂ ਵਿੱਚ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜਿੱਥੇ ਵੀ ਲੋੜ ਪਵੇਗੀ, ਪਹਿਲ ਦੇ ਆਧਾਰ 'ਤੇ ਬੈਰੀਕੇਡਿੰਗ, ਲਾਈਟਾਂ ਅਤੇ ਕੈਮਰੇ ਲਗਾਏ ਜਾਣਗੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਸੰਬੰਧਤ ਡਿਊਟੀ ਪੁਆਇੰਟਾਂ 'ਤੇ ਸਹੀ ਸਮੇਂ ਦੀ ਰਿਪੋਰਟਿੰਗ ਨੂੰ ਯਕੀਨੀ ਬਣਾ ਕੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਗਿਆ ਹੈ ਅਤੇ ਕਿਹਾ ਕਿ ਕਿਸੇ ਵੀ ਪੁਲਸ ਅਧਿਕਾਰੀ/ਕਰਮਚਾਰੀ ਵੱਲੋਂ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੁਫ਼ਤ ਬਿਜਲੀ ਦਾ ਲਾਭ ਲੈਣ ਵਾਲੇ ਲਈ ਏਰੀਅਰ ਬਣਿਆ ਪ੍ਰੇਸ਼ਾਨੀ ਦਾ ਸਬੱਬ, 9600 ਦਾ ਬਿੱਲ ਵੇਖ ਉੱਡੇ ਹੋਸ਼
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


shivani attri

Content Editor

Related News