ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡੀ. ਜੀ. ਪੀ. ਗੌਰਵ ਯਾਦਵ

Monday, Apr 10, 2023 - 11:26 AM (IST)

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡੀ. ਜੀ. ਪੀ. ਗੌਰਵ ਯਾਦਵ

ਅੰਮ੍ਰਿਤਸਰ (ਸਰਬਜੀਤ)- ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨਾਲ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੌਨਿਹਾਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡੀ. ਜੀ. ਪੀ. ਯਾਦਵ ਅਤੇ ਪੁਲਸ ਕਮਿਸ਼ਨਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਵੀ ਮਿਲਣ ਪਹੁੰਚੇ ।

ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼

PunjabKesari

ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕਿਹਾ ਕਿ ਉਹ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਜਦੋਂ ਦੀ ਮੈਂ ਅੰਮ੍ਰਿਤਸਰ ਪੁਲਸ ਕਮਿਸ਼ਨਰ ਦੀ ਡਿਊਟੀ ਸੰਭਾਲੀ ਹੈ ਤਾਂ ਮੇਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਪਹਿਲੀ ਮੁਲਾਕਾਤ ਹੈ। ਮੰਨਿਆ ਜਾ ਰਿਹਾ ਹੈ ਕਿ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਵੱਲੋਂ ਜੱਥੇਦਾਰ ਨਾਲ ਪੰਜਾਬ ਦੇ ਹਾਲਾਤ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡੀ. ਜੀ. ਪੀ. ਵੱਲੋਂ ਅੰਮ੍ਰਿਤਸਰ 'ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ। ਪੁਲਸ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਸੁਰੱਖਿਆ ਦੇ ਪ੍ਰਬੰਧ ਹੋਰ ਸਖ਼ਤ ਕੀਤੇ ਜਾਣਗੇ।

PunjabKesari

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀ. ਜੀ. ਪੀ. ਨੇ ਕਿਹਾ ਕਿ ਮੈਂ ਦਰਬਾਰ ਸਾਹਿਬ ਮੱਥਾ ਟੇਕ ਕੇ ਪੰਜਾਬ ਦੀ ਅਮਨ ਸ਼ਾਂਤੀ ਦੀ ਅਰਦਾਸ ਕਰਨ ਆਇਆ ਹਾਂ। ਪਾਕਿਸਤਾਨ ਦੀ ISI ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਅਪੀਲ ਕਰਦਾ ਹਾਂ ਕੋਈ ਵੀ ਸ਼ਰਾਰਤੀ ਅਨਸਰਾਂ ਦੀਆਂ ਗੱਲਾਂ 'ਚ ਨਾ ਆਵੇ। ਪੰਜਾਬੀ ਵਿਕਾਸ ਅਤੇ ਸ਼ਾਂਤੀ ਚਾਹੁੰਦੇ ਹਨ। 

ਇਹ ਵੀ ਪੜ੍ਹੋ- ਗੁਰਦਾਸਪੁਰ: ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਮਸ਼ਹੂਰ ਜਹਾਜ਼ ਚੌਂਕ, ਕਿਸੇ ਸਮੇਂ ਹੁੰਦਾ ਸੀ ਸੈਲਫ਼ੀ ਪੁਆਇੰਟ

ਡੀਜੀਪੀ ਨੇ ਕਿਹਾ ਕਿ ਜੋ ਪੰਜਾਬੀ ਵਿਦੇਸ਼ਾਂ 'ਚ ਬੈਠੇ ਹਨ, ਉਹ ਇੱਥੇ ਆ ਕੇ ਵੇਖਣ ਪੰਜਾਬ 'ਚ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਭਾਰਤ ਲੋਕਤੰਤਰ ਦੇਸ਼ ਹੈ, ਇੱਥੇ ਹਰ ਕੰਮ ਕਾਨੂੰਨ ਦੀ ਵਿਵਸਥਾ ਨਾਲ ਲਾਗੂ ਹੁੰਦਾ ਹੈ ਅਤੇ ਸਭ ਕੋਲ ਅਧਿਕਾਰ ਹਨ। ਇਸ ਦੇ ਨਾਲ ਉਨ੍ਹਾਂ ਕਿਹਾ ਕੋਈ ਵੀ ਜੇਕਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਦਾ ਹੈ ਤਾਂ ਉਸ ਨਾਲ ਅਸੀਂ ਪੂਰੀ ਸਖ਼ਤੀ ਨਾਲ ਪੇਸ਼ ਆਵਾਂਗੇ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News