ਪੁਲਸ ਕਮਿਸ਼ਨ ਨੌਨਿਹਾਲ ਸਿੰਘ ਨੇ 45 ਦਿਨਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ, DGP ਨੇ ਥਾਪੜੀ ਪਿੱਠ

06/29/2023 10:46:50 AM

ਜਲੰਧਰ/ਅੰਮ੍ਰਿਤਸਰ (ਧਵਨ)– ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਅਤੇ ਏ. ਡੀ. ਜੀ. ਪੀ. ਨੌਨਿਹਾਲ ਸਿੰਘ ਦੀ 45 ਦਿਨਾਂ ਦੀ ਮਿਆਦ ਅੰਦਰ 100 ਫ਼ੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਪਿੱਠ ਥਾਪੜੀ ਹੈ। ਡੀ. ਜੀ. ਪੀ. ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਲਈ ਮਾਣ ਦੀ ਗੱਲ ਹੈ ਕਿ ਉਨ੍ਹਾਂ ਗਾਈਡਲਾਈਨਜ਼ ਮੁਤਾਬਕ 45 ਦਿਨਾਂ ਦੀ ਮਿਆਦ ਵਿਚ 100 ਫ਼ੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਅੱਤਵਾਦੀ ਹਮਲੇ ਦੀ ਤਲਾਸ਼ 'ਚ ਆਈ.ਐੱਸ.ਆਈ, ਭਾਲ ਰਹੀ ਦਹਿਸ਼ਤ ਫੈਲਾਉਣ ਵਾਲੇ ਹੈਂਡਲਰ

ਉਨ੍ਹਾਂ ਕਿਹਾ ਕਿ 60 ਦਿਨਾਂ ਅੰਦਰ 10,000 ਤੋਂ ਵੱਧ ਸ਼ਿਕਾਇਤਾਂ ਦਾ ਹੱਲ ਕੱਢਿਆ ਗਿਆ ਹੈ। ਸਭ ਤੋਂ ਚੰਗੀ ਗੱਲ ਇਹ ਹੈ ਕਿ 60 ਤੋਂ 70 ਫ਼ੀਸਦੀ ਸ਼ਿਕਾਇਤਾਂ 24 ਘੰਟੇ ਦੀ ਮਿਆਦ ਦੌਰਾਨ ਹੱਲ ਕਰ ਲਈਆਂ ਗਈਆਂ। ਡੀ. ਜੀ. ਪੀ. ਨੇ ਕਿਹਾ ਕਿ ਜਨਤਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਾਲੀਆਂ ਸਾਰੀਆਂ ਇਕਾਈਆਂ ਨੂੰ ਜ਼ਰੂਰੀ ਬੁਨਿਆਦੀ ਢਾਂਚਾ ਪੰਜਾਬ ਪੁਲਸ ਵਲੋਂ ਮੁਹੱਈਆ ਕਰਵਾਇਆ ਗਿਆ ਹੈ ਅਤੇ ਸਾਰੀਆਂ ਇਕਾਈਆਂ ਨੂੰ 112 ਈ. ਆਰ. ਵੀ. ਵਾਹਨ ਮੁਹੱਈਆ ਕਰਵਾਏ ਗਏ ਹਨ।

ਇਹ ਵੀ ਪੜ੍ਹੋ- ਘਰੋਂ ਕੰਮ 'ਤੇ ਗਏ ਨੌਜਵਾਨ ਦੀ ਸ਼ਮਸ਼ਾਨ ਘਾਟ 'ਚੋਂ ਮਿਲੀ ਲਾਸ਼, ਦੇਖ ਉੱਡੇ ਹੋਸ਼

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਵਲੋਂ ਸਥਾਪਿਤ ਕੀਤੇ ਗਏ ਕੀਰਤੀਮਾਨ ਨੂੰ ਵੇਖਦੇ ਹੋਏ ਹੋਰ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼. ਤੇ ਸ਼ਹਿਰਾਂ ਦੇ ਪੁਲਸ ਕਮਿਸ਼ਨਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਆਪੋ-ਆਪਣੇ ਅਧਿਕਾਰ ਖ਼ੇਤਰ ਵਿਚ ਜਨਤਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਨ ਅਤੇ ਲਲਿਤਾ ਕੁਮਾਰੀ ਗਾਈਡਲਾਈਨਜ਼ ਦੀ ਪਾਲਣਾ ਕਰਦੇ ਹੋਏ ਜਨਤਾ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ।

ਇਹ ਵੀ ਪੜ੍ਹੋ- ਫੌਜੀਆਂ ਦੇ ਪਿੰਡ 'ਚੋਂ ਨਿਕਲੇ ਨੌਜਵਾਨ ਨੇ ਰਵਾਇਤ ਨੂੰ ਵਧਾਇਆ ਅੱਗੇ, ਕੈਨੇਡੀਅਨ ਫੌਜ 'ਚ ਹੋਇਆ ਭਰਤੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੁਲਸ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਮਿਆਦ ਵਿਚ ਕਰਨ ਲਈ ਕਿਹਾ ਹੋਇਆ ਹੈ ਅਤੇ ਉਸ ਉੱਪਰ ਚੱਲਦੇ ਹੋਏ ਸਾਰੇ ਪੁਲਸ ਅਧਿਕਾਰੀਆਂ ਨੂੰ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਦੇਰੀ ਨਹੀਂ ਕਰਨੀ ਚਾਹੀਦੀ। ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕਿਹਾ ਕਿ ਪੁਲਸ ਸੁਧਾਰਾਂ ਸਬੰਧੀ ਉਨ੍ਹਾਂ ਦਾ ਕੰਮ ਅੱਗੇ ਵੀ ਜਾਰੀ ਰਹੇਗਾ ਤਾਂ ਜੋ ਜਨਤਾ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan