ਲੁਧਿਆਣਾ 'ਚ ਹਿੰਦੂ ਗ੍ਰੰਥਾਂ ਦੀ ਬੇਅਦਬੀ, ਪੁਲਸ ਕਮਿਸ਼ਨਰ ਦਫ਼ਤਰ ਸਾਹਮਣੇ ਖੰਡਿਤ ਰੂਪ 'ਚ ਮਿਲੇ

Tuesday, Dec 21, 2021 - 04:54 PM (IST)

ਲੁਧਿਆਣਾ (ਨਰਿੰਦਰ) - ਇੱਕ ਪਾਸੇ ਜਿੱਥੇ ਪੰਜਾਬ ਪੁਲਸ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਪੁਲਸ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਹਿੰਦੂ ਧਾਰਮਿਕ ਗ੍ਰੰਥਾਂ ਦੇ ਖੰਡਿਤ ਅੰਗ ਮਿਲੇ ਹਨ। ਹਿੰਦੂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ’ਤੇ ਹਿੰਦੂ ਸੰਗਠਨ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਪਹੁੰਚੇ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ, ਅਮਿਤ ਅਰੋੜਾ ਅਤੇ ਗੋਰਾ ਥਾਪਰ ਨੇ ਉਕਤ ਧਾਰਮਿਕ ਚੀਜ਼ਾਂ ਨੂੰ ਚੁੱਕ ਕੇ ਪੁਲਸ ਦੇ ਹਵਾਲੇ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼

ਉਕਤ ਲੋਕਾਂ ਨੇ ਪੁਲਸ ਨੂੰ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਡੂੰਘੀ ਜਾਂਚ ਕਰਨ। ਸ਼ਿਵ ਸੈਨਿਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਪਾਸੇ ਵੱਲ ਧਿਆਨ ਦੇਣਾ ਚਾਹੀਦਾ ਹੈ। ਇੱਕ ਪਾਸੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋ ਰਹੀ ਹੈ ਅਤੇ ਦੂਜੇ ਪਾਸੇ ਹਿੰਦੂ ਧਰਮ ਦੇ ਗ੍ਰੰਥਾਂ ਦੀ ਬੇਅਦਬੀ ਹੋ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਕਪੂਰਥਲਾ ਬੇਅਦਬੀ ਮਾਮਲਾ: ਬਿਹਾਰ ਦੀ ਜਨਾਨੀ ਨੇ ਮ੍ਰਿਤਕ ਮੁਲਜ਼ਮ ਨੂੰ ਪਹਿਲਾਂ ਦੱਸਿਆ ਭਰਾ, ਫੋਟੋ ਵੇਖ ਕੀਤਾ ਇਨਕਾਰ

ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਏ.ਸੀ.ਪੀ. ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ। ਇਸ ਇਲਾਕੇ ’ਚ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਸਾਡੇ ਹੱਥ ਲੱਗਾ, ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।


rajwinder kaur

Content Editor

Related News