ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਸ ਕਮਿਸ਼ਨਰ, ਸ਼ੱਕੀ ਵਿਅਕਤੀ ਕੀਤੇ ਰਾਊਂਡ-ਅੱਪ

Thursday, May 11, 2023 - 05:49 AM (IST)

ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਤੋਂ ਬਾਅਦ ਮੌਕੇ 'ਤੇ ਪਹੁੰਚੇ ਪੁਲਸ ਕਮਿਸ਼ਨਰ, ਸ਼ੱਕੀ ਵਿਅਕਤੀ ਕੀਤੇ ਰਾਊਂਡ-ਅੱਪ

ਅੰਮ੍ਰਿਤਸਰ: ਬੁੱਧਵਾਰ ਦੇਰ ਰਾਤ ਨੂੰ ਸ੍ਰੀ ਦਰਬਾਰ ਸਾਹਿਬ ਨੇੜੇ ਸ੍ਰੀ ਗੁਰੂ ਰਾਮਦਾਸ ਨਿਵਾਸ ਦੀ ਇਮਾਰਤ ਨੇੜੇ ਇਕ ਧਮਾਕਾ ਹੋਇਆ। ਫ਼ਿਲਹਾਲ ਇਸ ਧਮਾਕੇ ਵਿਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ। ਪਿਛਲੇ 5 ਦਿਨਾਂ ਵਿਚ ਇਹ ਅਜਿਹੀ ਤੀਜੀ ਘਟਨਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਤੇ ਸੋਮਵਾਰ ਸਵੇਰ ਨੂੰ ਹੈਰੀਟੇਜ ਸਟਰੀਟ ਨੇੜੇ 2 ਧਮਾਕੇ ਹੋਏ ਸਨ।

ਇਹ ਖ਼ਬਰ ਵੀ ਪੜ੍ਹੋ - Breaking News: ਸ੍ਰੀ ਦਰਬਾਰ ਸਾਹਿਬ ਨੇੜੇ ਅੱਧੀ ਰਾਤ ਨੂੰ ਫ਼ਿਰ ਹੋਇਆ ਧਮਾਕਾ, 5 ਦਿਨਾਂ 'ਚ ਤੀਜੀ ਘਟਨਾ

ਘਟਨਾ ਤੋਂ ਬਾਅਦ ਪੁਲਸ ਤੁਰੰਤ ਹਰਕਤ ਵਿਚ ਆ ਗਈ ਹੈ। ਪੁਲਸ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਕੁੱਝ ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅੱਪ ਕੀਤਾ ਗਿਆ ਹੈ ਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਚੱਲੇਗੀ ਗਰਮੀ ਦੀ ਲਹਿਰ! ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਦੇਰ ਰਾਤ ਨੂੰ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਵੀ ਮੌਕੇ 'ਤੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਸ ਨੂੰ ਰਾਤ 12:15 ਵਜੇ ਦੇ ਕਰੀਬ ਇਹ ਸੂਚਨਾ ਮਿਲੀ ਸੀ ਕਿ ਸ੍ਰੀ ਦਰਬਾਰ ਸਾਹਿਬ ਨੇੜੇ ਇਕ 'ਉੱਚੀ ਆਵਾਜ਼' ਸੁਣਾਈ ਦਿੱਤੀ ਹੈ। ਖ਼ਦਸ਼ਾ ਹੈ ਕਿ ਇਕ ਹੋਰ ਧਮਾਕਾ ਹੋਇਆ ਹੈ। ਫ਼ਿਲਹਾਲ ਹਨੇਰੇ ਕਾਰਨ ਇਹ ਪੱਕੇ ਤੌਰ 'ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਹੀ ਹੈ ਜਾਂ ਕੋਈ ਹੋਰ ਕਾਰਨ ਹੈ। ਫੋਰੈਂਸਿਕ ਟੀਮ ਵੱਲੋਂ ਮੌਕੇ 'ਤੇ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਤਹਿਤ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਜਾ ਰਿਹਾ ਹੈ ਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪੁਲਸ ਵੱਲੋਂ ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਬਾਰੇ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਲਾਲਪੁਰਾ ਨੇ CM ਮਾਨ ਨੂੰ ਲਿਖਿਆ ਪੱਤਰ

ਪੁਲਸ ਕਮਿਸ਼ਨਰ ਨੇ ਕਿਹਾ ਕਿ ਰਾਤ 12:15 ਤੋਂ 12:30 ਦੇ ਵਿਚਾਲੇ ਇਕ ਉੱਚੀ ਆਵਾਜ਼ ਸੁਣਾਈ ਦਿੱਤੀ ਹੈ, ਪਰ ਇਹ ਅਜੇ ਪੱਕੇ ਤੌਰ 'ਤੇ ਨਹੀਂ ਕਿਹਾ ਜਾ ਸਕਦਾ ਕਿ ਇਹ ਧਮਾਕਾ ਹੈ ਜਾਂ ਕੋਈ ਹੋਰ ਘਟਨਾ। ਕਿਉਂਕਿ ਇਹ ਧਮਾਕਾ ਇਮਾਰਤ ਦੇ ਪਿਛਲੇ ਹਿੱਸੇ ਵੱਲ ਹੋਇਆ ਹੈ ਤੇ ਇੱਥੇ ਬਹੁਤ ਹਨੇਰਾ। ਟੀਮ ਵੱਲੋਂ ਮੌਕੇ 'ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਪਿਛਲੇ ਦਿਨਾਂ ਵਿਚ ਹੋਏ ਧਮਾਕਿਆਂ ਨਾਲ ਸਬੰਧ ਹੋਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਫ਼ਿਲਹਾਲ ਇਸ ਬਾਰੇ ਕੁੱਝ ਨਹੀਂ ਕਿਹਾ ਜਾ ਸਕਦਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News