ਪੁਲਸ ਨੇ ਨਾਕਾ ਲਾ ਕੇ ਵਾਹਨਾਂ ਦੀ ਕੀਤੀ ਚੈਕਿੰਗ, ਕੱਟੇ ਚਲਾਨ
Monday, Mar 12, 2018 - 03:39 AM (IST)
ਗੋਨਿਆਣਾ, (ਗੋਰਾ ਲਾਲ)- ਬੀਤੇ ਦਿਨ ਪੁਲਸ ਚੌਕੀ ਇੰਚਾਰਜ ਏ. ਐੱਸ. ਆਈ. ਬੂਟਾ ਸਿੰਘ ਨੇ ਪੁਲਸ ਪਾਰਟੀ ਨਾਲ ਗੋਨਿਆਣਾ ਜੈਤੋ ਬਾਈਪਾਸ ਸੜਕ 'ਤੇ ਵਾਟਰ ਵਰਕਸ ਕੋਲ ਨਾਕਾ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਕੋਲ ਆਪਣੇ ਵਾਹਨਾਂ ਦੇ ਕਾਗ਼ਜ਼ ਪੂਰੇ ਨਹੀਂ ਸਨ ਅਤੇ ਜਿਨ੍ਹਾਂ ਵਾਹਨ ਚਾਲਕਾਂ ਦੇ ਵਾਹਨ ਚਲਾਉਂਦੇ ਸਮੇਂ ਬੈਲਟ ਨਹੀਂ ਲੱਗੀ ਹੋਈ ਸੀ, ਉਨ੍ਹਾਂ ਦੇ ਚਲਾਨ ਕੱਟੇ ਗਏ। ਚੌਕੀ ਇੰਚਾਰਜ ਬੂਟਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੈਕਿੰਗ ਦੌਰਾਨ 20 ਚਲਾਨ ਕੱਟੇ ਗਏ ਹਨ।
ਇਸ ਮੌਕੇ ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਵਾਹਨਾਂ ਦੇ ਕਾਗ਼ਜ਼ ਪੂਰੇ ਰੱਖਣ ਅਤੇ ਕਾਰ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਤੇ ਆਸੇ-ਪਾਸੇ ਦੇ ਇਲਾਕੇ ਅੰਦਰ ਸ਼ਰਾਰਤੀ ਅਨਸਰਾਂ ਨੂੰ ਸ਼ਰਾਰਤਾਂ ਕਰਦੇ ਫੜਿਆ ਗਿਆ ਤਾਂ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਸ਼ਹਿਰ ਅੰਦਰ ਅਮਨ-ਸ਼ਾਂਤੀ ਕਾਇਮ ਰੱਖਣ 'ਤੇ ਸ਼ਹਿਰ ਵਾਸੀਆਂ ਵੱਲੋਂ ਪੁਲਸ ਚੌਕੀ ਇੰਚਾਰਜ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ ਗਈ।
