ਵੱਡੀ ਖ਼ਬਰ: 14 ਕਰੋੜ ਦੀ ਹੈਰੋਇਨ ਸਮੇਤ ਪੁਲਸ ਕਾਂਸਟੇਬਲ ਲਵਪ੍ਰੀਤ ਗ੍ਰਿਫ਼ਤਾਰ

Tuesday, Nov 19, 2024 - 06:36 PM (IST)

ਵੱਡੀ ਖ਼ਬਰ: 14 ਕਰੋੜ ਦੀ ਹੈਰੋਇਨ ਸਮੇਤ ਪੁਲਸ ਕਾਂਸਟੇਬਲ ਲਵਪ੍ਰੀਤ ਗ੍ਰਿਫ਼ਤਾਰ

ਅੰਮ੍ਰਿਤਸਰ(ਜਸ਼ਨ)- ਅੰਮ੍ਰਿਤਸਰ ਪੁਲਸ ਨੇ ਪੰਜਾਬ ਪੁਲਸ ਦੇ ਇਕ ਕਾਂਸਟੇਬਲ ਕੋਲੋਂ ਕਰੋੜਾਂ ਰੁਪਏ ਦੀ ਦੋ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਕਾਂਸਟੇਬਲ ਮੋਹਾਲੀ ਵਿਚ ਤਾਇਨਾਤ ਹੈ ਅਤੇ ਅੰਮ੍ਰਿਤਸਰ ਦਾ ਵਸਨੀਕ ਹੈ। ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਥਾਣਾ ਸੀ ਡਵੀਜ਼ਨ ਦੀ ਪੁਲਸ ਨੇ ਕਾਂਸਟੇਬਲ ਲਵਪ੍ਰੀਤ ਸਿੰਘ ਉਰਫ ਲਵ ਨੂੰ ਗ੍ਰਿਫਤਾਰ ਕਰ ਲਿਆ ਹੈ। ਲਵਪ੍ਰੀਤ ਸਿੰਘ ਕੋਲੋਂ 2 ਕਿਲੋ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਅੰਤਰਰਾਸ਼ਟਰੀ ਕੀਮਤ 14 ਕਰੋੜ ਰੁਪਏ ਹੈ। ਲਵਪ੍ਰੀਤ ਸਿੰਘ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਟਪਿਆਲਾ ਦਾ ਰਹਿਣ ਵਾਲਾ ਹੈ, ਜਦਕਿ ਹਾਲ ਵਿਚ ਉਸ ਦਾ ਘਰ ਮੋਹਾਲੀ ਦੇ ਰਾਇਲ ਪਲਾਜ਼ਾ ਥਾਣਾ ਸਿਟੀ ਕੁਰਾਲੀ ਵਿਖੇ ਹੈ।

ਇਹ ਵੀ ਪੜ੍ਹੋ- ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ

ਜਾਂਚ ਵਿਚ ਲੱਗੇ ਪੁਲਸ ਅਧਿਕਾਰੀ 

ਫਿਲਹਾਲ ਪੁਲਸ ਵੱਲੋਂ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਲਵਪ੍ਰੀਤ ਨੂੰ ਅੰਮ੍ਰਿਤਸਰ ਸ਼ਹਿਰ ਦੇ ਥਾਣਾ ਸੀ ਡਵੀਜ਼ਨ ਦੇ ਖੇਤਰ ਤੋਂ ਫੜਿਆ ਗਿਆ ਹੈ। ਉਸ ਦੇ ਪਿਛੋਕੜ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਉਸ ਦੇ ਹੋਰ ਕਿਹੜੇ-ਕਿਹੜੇ ਸਾਥੀ ਇਸ ਵਿਚ ਉਸ ਦਾ ਸਾਥ ਦੇ ਰਹੇ ਸਨ। ਅੰਮ੍ਰਿਤਸਰ ਵਿਚ ਆਪਣਾ ਘਰ ਅਤੇ ਮੋਹਾਲੀ ਵਿਚ ਡਿਊਟੀ ਹੋਣ ਕਾਰਨ ਲਵਪ੍ਰੀਤ ਸਿੰਘ ਦੇ ਦੋਵੇਂ ਸਥਾਨਾਂ ’ਤੇ ਲਿੰਕ ਚੈੱਕ ਕੀਤੇ ਜਾ ਰਹੇ ਹਨ। ਫਿਲਹਾਲ ਮੁਲਜ਼ਮ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਪੁਲ ਤੋਂ ਹੇਠਾਂ ਡਿੱਗੇ ਐਕਟਿਵਾ ਸਵਾਰ ਕੁੜੀ-ਮੁੰਡਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News