ਫਗਵਾੜਾ 'ਚ ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Monday, Jan 09, 2023 - 10:11 AM (IST)

ਫਗਵਾੜਾ 'ਚ ਲੁਟੇਰਿਆਂ ਦੀ ਗੋਲੀ ਨਾਲ ਸ਼ਹੀਦ ਹੋਏ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਫਗਵਾੜਾ/ਚੰਡੀਗੜ੍ਹ : ਫਗਵਾੜਾ 'ਚ ਲੁਟੇਰਿਆਂ ਵੱਲੋਂ ਪੁਲਸ ਮੁਲਾਜ਼ਮ ਕੁਲਦੀਪ ਸਿੰਘ ਬਾਜਵਾ ਨੂੰ ਗੋਲੀ ਮਾਰ ਦਿੱਤੀ ਗਈ ਸੀ, ਜਿਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਮੌਸਮ ਅਪਡੇਟ : ਪੰਜਾਬ 'ਚ 'ਠੰਡ' ਨੂੰ ਲੈ ਕੇ 'ਰੈੱਡ ਅਲਰਟ' ਜਾਰੀ, ਪੂਰੇ ਉੱਤਰੀ ਭਾਰਤ 'ਚ ਸੀਤ ਲਹਿਰ ਦਾ ਜ਼ੋਰ

ਇਸ ਤੋਂ ਇਲਾਵਾ ਐੱਚ. ਡੀ. ਐੱਫ. ਸੀ. ਬੈਂਕ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਬੀਮੇ ਦੀ ਅਦਾਇਗੀ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਸ਼ਹੀਦ ਦੀ ਕੁਰਬਾਨੀ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵਾਪਰੀ ਵੱਡੀ ਵਾਰਦਾਤ, ਲੁਟੇਰਿਆਂ ਨੇ SHO ਦੇ ਗੰਨਮੈਨ ਨੂੰ ਗੋਲ਼ੀ ਮਾਰ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਕਿਹਾ ਕਿ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ ਅਤੇ ਅਸੀਂ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ। ਦੱਸਣਯੋਗ ਹੈ ਕਿ ਇਕ ਕਾਰ ਖੋਹ ਕੇ ਭੱਜ ਰਹੇ ਲੁਟਿਰਆਂ ਦਾ ਕੁਲਦੀਪ ਬਾਜਵਾ ਪਿੱਛਾ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਲੁਟੇਰਿਆਂ ਦੀ ਗੋਲੀ ਲੱਗ ਗਈ।
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News