ਨੇਹੀਆਂਵਾਲਾ ਪੁਲਸ ਚੌਕੀ ਵੱਲੋਂ 20 ਕਿਲੋ ਡੋਡਿਆਂ ਸਣੇ 2 ਕਾਬੂ

Friday, Sep 29, 2017 - 02:15 AM (IST)

ਗੋਨਿਆਣਾ,   (ਗੋਰਾ ਲਾਲ)-  ਗੋਨਿਆਣਾ ਸ਼ਹਿਰੀ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬੂਟਾ ਸਿੰਘ ਵੱਲੋਂ ਦੋ ਵਿਅਕਤੀਆਂ ਨੂੰ 20 ਕਿਲੋ ਡੋਡਿਆਂ (ਪੋਸਤ) ਸਣੇ ਕਾਬੂ ਕੀਤਾ ਗਿਆ ਹੈ। ਚੌਕੀ ਇੰਚਾਰਜ ਬੂਟਾ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਨਾਲ ਨੇਹੀਆਂਵਾਲਾ-ਸਿਵੀਆਂ ਸੜਕ 'ਤੇ ਗਸ਼ਤ ਕਰ ਰਹੇ ਸਨ ਕਿ ਇਸ ਦੌਰਾਨ ਦੋ ਨੌਜਵਾਨ ਪੁਲਸ ਦੀ ਗੱਡੀ ਦੇਖ ਕੇ ਮੋਟਰਸਾਈਕਲ ਵਾਪਸ ਮੋੜ ਕੇ ਭੱਜਣ ਲੱਗੇ ਤਾਂ ਉਨ੍ਹਾਂ ਦਾ ਪਿੱਛਾ ਕਰ ਕੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਤੇ ਉਨ੍ਹਾਂ ਕੋਲ ਫੜੇ ਗਏ ਗੱਟੇ ਦੀ ਤਲਾਸ਼ੀ ਲਈ ਗਈ, ਜਿਸ 'ਚੋਂ 20 ਕਿਲੋ ਡੋਡੇ ਬਰਾਮਦ ਹੋਏ। 
ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਚਮਕੌਰ ਸਿੰਘ ਵਾਸੀ ਜੱਸੀ ਪੌਂ ਵਾਲੀ ਤੇ ਰਣਜੀਤ ਸਿੰਘ ਰਿੰਕੂ ਵਾਸੀ ਅਮਰਪੁਰਾ ਬਸਤੀ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਨੇਹੀਆਂਵਾਲਾ ਵਿਖੇ ਐੱਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।


Related News