ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਪੁਲਸ ਦਾ ਕਹਿਰ ਨਿੰਦਣਯੋਗ : ਹਰਸਿਮਰਤ ਬਾਦਲ

Sunday, Nov 29, 2026 - 03:52 AM (IST)

ਚੰਡੀਗੜ੍ਹ ’ਚ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ’ਤੇ ਪੁਲਸ ਦਾ ਕਹਿਰ ਨਿੰਦਣਯੋਗ : ਹਰਸਿਮਰਤ ਬਾਦਲ

ਚੰਡੀਗੜ੍ਹ (ਅਰਚਨਾ) : ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਪੁਲਸ ਵੱਲੋਂ ਅਧਿਆਪਕਾਂ ਨਾਲ ਕੀਤੀ ਗਈ ਧੱਕਾ-ਮੁੱਕੀ ਦੀ ਸਖ਼ਤ ਨਿੰਦਾ ਕੀਤੀ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਆਪਣੀਆਂ ‘ਲੋਕ ਮਿਲਣੀਆਂ’ ਦੇ ਜ਼ਰੀਏ ਲੋਕਾਂ ਨਾਲ ਜੁੜਨ ਦਾ ਸਿਰਫ਼ ਦਿਖਾਵਾ ਕਰ ਰਹੇ ਹਨ, ਜਦਕਿ ਉਹ ਸਮਾਜ ਦੀ ਰੀੜ੍ਹ ਦੀ ਹੱਡੀ ਸਾਡੇ ਅਧਿਆਪਕਾਂ ਨਾਲ ਗੱਲ ਕਰਨ ਲਈ ਤਿਆਰ ਨਹੀਂ ਹਨ।

ਇਹ ਵੀ ਪੜ੍ਹੋ : ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪਰਮਿੰਦਰ ਬਰਾੜ ਬਣੇ ਯੂਵਾ ਮੋਰਚਾ ਦੇ ਇੰਚਾਰਜ

ਅੱਜ ਜਦੋਂ ਅਧਿਆਪਕਾਂ ਨੇ ਸਿੱਖਿਆ ਵਿਭਾਗ ਦੇ ਇਕ ਭ੍ਰਿਸ਼ਟ ਕਲਰਕ ਦੀ ਮੁਅੱਤਲੀ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ’ਚ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨ ਕੀਤਾ, ਤਾਂ ਪੁਲਸ ਨੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News