ਨਸ਼ਾ ਵੇਚਣ ਵਾਲਿਆਂ ''ਤੇ ਪੁਲਸ ਨੇ ਕੱਸਿਆ ਸ਼ਿਕੰਜਾ, 3 ਤਸਕਰਾਂ ਦੀ 52 ਲੱਖ ਦੀ ਪ੍ਰਾਪਰਟੀ ਕੀਤੀ ਜ਼ਬਤ

Thursday, Sep 07, 2023 - 03:56 PM (IST)

ਨਸ਼ਾ ਵੇਚਣ ਵਾਲਿਆਂ ''ਤੇ ਪੁਲਸ ਨੇ ਕੱਸਿਆ ਸ਼ਿਕੰਜਾ, 3 ਤਸਕਰਾਂ ਦੀ 52 ਲੱਖ ਦੀ ਪ੍ਰਾਪਰਟੀ ਕੀਤੀ ਜ਼ਬਤ

ਗੁਰਦਾਸਪੁਰ (ਹਰਮਨ) : ਪੰਜਾਬ ਅੰਦਰ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ੇ ਦੇ ਵੱਡੇ ਤਸਕਰਾਂ ਨੂੰ ਕਾਬੂ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ, ਉਸਦੇ ਨਾਲ ਹੀ ਸਮੱਗਲਿੰਗ ਦੇ ਪੈਸਿਆਂ ਨਾਲ ਨਸ਼ਾ ਤਸਕਰਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਕਰੀਬਿਆਂ ਦੀ ਚਕਾਚੌਂਦ ਖ਼ਤਮ ਕਰਨ ਲਈ ਪੁਲਿਸ ਨੇ ਆਪਣਾ ਕਾਨੂੰਨੀ ਡੰਡਾ ਚਲਾਇਆ ਹੈ।

ਇਹ ਵੀ ਪੜ੍ਹੋ : ਟਾਂਡਾ ਇਲਾਕੇ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ

ਇਸ ਦੇ ਚਲਦਿਆ ਗੁਰਦਾਸਪੁਰ ਪੁਲਿਸ ਨੇ ਤਿੰਨ ਤਸਕਰਾਂ ਦੀ ਕਰੀਬ 52 ਲੱਖ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਹੈ ਜਿਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਅੱਜ ਐਸ.ਐਸ.ਪੀ. ਹਰੀਸ਼ ਦਾਯਮਾ ਨੇ ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ਅਧੀਨ ਡੀ. ਪੀ. ਐਸ. ਐਕਟ ਤਹਿਤ ਦਰਜ ਕੀਤੇ ਦੋਸ਼ੀਆਂ ਦੀ ਜਾਇਦਾਦ ਦੀ ਜਾਂਚ ਸ਼ੁਰੂ ਕੀਤੀ ਹੈ ਅਤੇ ਜਿਹੜੇ ਦੋਸ਼ੀਆਂ ਨੇ ਨਸ਼ੇ ਦੀ ਕਮਾਈ ਨਾਲ ਅਚਲ ਜਾਇਦਾਦ ਬਣਾਈ ਹੈ। ਉਹਨਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਗੁਰਦਾਸਪੁਰ ਜ਼ਿਲ੍ਹੇ ਵਿੱਚ ਤਿੰਨ ਤਸਕਰਾਂ ਦੀ 52 ਲੱਖ 18,266 ਰੁਪਏ ਦੀ ਪ੍ਰਾਪਰਟੀ 68-ਐਫ ਐੱਨਡੀਪੀਐਸ ਐਕਟ ਤਹਿਤ ਜਬਤ ਕੀਤੀ ਗਈ ਹੈ। ਇਸਦੇ ਨਾਲ ਹੀ 13 ਹੋਰ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਚੱਲ ਰਹੀ ਹੈ ਅਤੇ ਜਲਦੀ ਹੀ ਨਿਰਧਾਰਤ ਅਥਾਰਟੀ ਵੱਲੋਂ ਹੁਕਮ ਮਿਲਣ 'ਤੇ ਉਹਨਾਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਨਤੀਜੇ ਐਲਾਨ ਹੁੰਦਿਆਂ ਹੀ ਵਿਦਿਆਰਥੀਆ ਨੂੰ ਬਾਹਰ ਦਾ ਰਸਤਾ, ਬਿਨਾਂ ਆਈ. ਕਾਰਡ ਨਹੀਂ ਆ ਸਕਦੇ ਕੈਂਪਸ

ਐਸਐਸਪੀ ਨੇ ਦੱਸਿਆ ਕਿ ਆਮ ਤੌਰ ਤੇ ਦੇਖਣ ਵਿੱਚ ਆਉਂਦਾ ਸੀ ਅਜਿਹੇ ਦੋ ਨੰਬਰ ਦੀ ਕਮਾਈ ਕਰਕੇ ਜਿੰਦਗੀ ਬਤੀਤ ਕਰਦੇ ਸਨ ਜਿਨ੍ਹਾਂ ਨੂੰ ਦੇਖ ਕੇ ਕਈ ਵਾਰ ਹੋਰ ਲੋਕ ਵੀ ਗੁੰਮਰਾਹ ਹੋ ਜਾਂਦੇ ਸਨ। ਪਰ ਹੁਣ ਐਕਟ ਦੀ ਵਰਤੋਂ ਕਰਕੇ ਨਾਂ ਸਿਰਫ ਨਸ਼ਾ ਤਸਕਰਾਂ ਦੀ ਆਪਣੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਅਜਿਹੀ ਪ੍ਰਾਪਰਟੀ ਜ਼ਬਤ ਕੀਤੀ ਜਾ ਰਹੀ ਹੈ ਸਗੋਂ ਜਾਂਚ ਦੌਰਾਨ ਉਨ੍ਹਾਂ ਦੇ ਜਿਹੜੇ ਕਰੀਬੀਆਂ ਦੀ ਭੂਮਿਕਾ ਵੀ ਸਾਹਮਣੇ ਆਵੇਗੀ, ਉਨਾਂ ਦੀ ਪ੍ਰਾਪਰਟੀ ਵੀ ਜ਼ਬਤ ਕੀਤੀ ਜਾਵੇਗੀ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ : ਫਲਿਪਕਾਰਟ ਤੋਂ 434 ਰੁਪਏ ਰਿਫੰਡ ਕਰਾਉਣ ਦੇ ਚੱਕਰ 'ਚ 50,000 ਦੀ ਠੱਗੀ, 2 ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Anuradha

Content Editor

Related News