ਪੁਲਸ ਹਿਰਾਸਤ ਤੋਂ ਫਰਾਰ ਹੋਏ ਚੋਰ ਗਿਰੋਹ ਦੇ ਮੈਂਬਰ ਦਾ ਅਜੇ ਤੱਕ ਨਹੀਂ ਮਿਲਿਆ ਕੋਈ ਸੁਰਾਗ
Thursday, Aug 27, 2020 - 10:19 AM (IST)
ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸ਼ਹਿਰ ਦੀ ਪੁਲਸ ਵਲੋਂ ਚੋਰੀ ਦੇ 10 ਮੋਟਰਸਾਈਕਲ ਸਣੇ ਗ੍ਰਿਫਤਾਰ ਕੀਤਾ ਗਿਆ ਚੋਰ ਗਿਰੋਹ ਦਾ ਮੈਂਬਰ ਧਰਮਾ ਪੁੱਤਰ ਦਰਸ਼ਨ ਵਾਸੀ ਪਿੰਡ ਅਲੀ ਦੇ ਅਦਾਲਤ 'ਚ ਪੇਸ਼ ਕਰਨ ਲੈ ਕੇ ਜਾਂਦੇ ਸਮੇਂ ਪੁਲਸ ਹਿਰਾਸਤ ਤੋਂ ਫਰਾਰ ਹੋ ਗਿਆ ਸੀ, ਜਿਸ ਦਾ ਅਜੇ ਤੱਕ ਕੋਈ ਵੀ ਸੁਰਾਗ ਨਹੀਂ ਲੱਗਾ।
ਇਹ ਵੀ ਪੜ੍ਹੋ: ਮੋਗਾ ਦੀ ਧੀ ਨੇ ਕੈਨੇਡਾ 'ਚ ਗੱਡੇ ਝੰਡੇ, ਪੁਲਸ ਮਹਿਕਮੇ 'ਚ ਦੇਵੇਗੀ ਆਪਣੀਆਂ ਸੇਵਾਵਾਂ
ਥਾਣਾ ਫਿਰੋਜ਼ਪੁਰ ਛਾਊਣੀ ਦੀ ਪੁਲਸ ਨੂੰ ਦਿੱਤੀ ਗਈ ਜਾਣਕਾਰੀ 'ਚ ਇਹ ਏ.ਐੱਸ.ਆਈ. ਰਮਨ ਕੁਮਾਰ ਨੇ ਦੱਸਿਆ ਕਿ ਧਰਮਾ ਅਤੇ ਉਸ ਦੇ ਸਾਥੀਆਂ ਨੂੰ ਥਾਣਾ ਫਿਰੋਜ਼ਪੁਰ ਸ਼ਹਿਰ ਦੀ ਪੁਲਸ ਵਲੋਂ ਗ੍ਰਿਫ਼ਤਾਰ ਕਰਦੇ ਸਮੇਂ ਉਨ੍ਹਾਂ ਕੋਲੋਂ 10 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਸਨ ਅਤੇ ਧਰਮਾ ਨੂੰ ਅਦਾਲਤ 'ਚੋਂ 3 ਦਿਨ ਦਾ ਪੁਲਸ ਰਿਮਾਂਡ ਮਿਲਣ 'ਤੇ ਜਦੋਂ ਕੋਰੋਨਾ ਦੀ ਨੈਗੇਟਿਵ ਰਿਪੋਰਟ ਆਉਣ ਦੇ ਬਾਅਦ ਫਿਰੋਜ਼ਪੁਰ ਛਾਊਣੀ ਦੇ ਜੂਡੀਸ਼ੀਅਲ ਕੰਪਲੈਕਸ 'ਚ ਮਾਣਯੋਗ ਅਦਾਲਤ 'ਚ ਪੇਸ਼ ਕਰਨ ਦੇ ਲਈ ਲਿਆਂਦਾ ਗਿਆ ਤਾਂ ਉਹ ਪੁਲਸ ਕਰਮਚਾਰੀਆਂ ਨੂੰ ਧੱਕਾ ਮਾਰ ਕੇ ਫਰਾਰ ਹੋ ਗਿਆ। ਫਿਰੋਜ਼ਪੁਰ ਛਾਊਣੀ ਦੀ ਪੁਲਸ ਵਲੋਂ ਫਰਾਰ ਹੋਏ ਕਥਿਤ ਚੋਰ ਧਰਮਾ ਦੇ ਖ਼ਿਲਾਫ ਮੁਕੱਦਮਾ ਦਰਜ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।