ਕੰਮ ਦਾ ਕਹਿ ਕੇ ਘਰੋਂ ਬਾਹਰ ਗਿਆ ਸੀ ਪੁੱਤ, ਅਗਲੇ ਦਿਨ ਨਹਿਰ ਕੋਲ ਇਸ ਹਾਲ ''ਚ ਵੇਖ ਪਰਿਵਾਰ ਦੇ ਉੱਡੇ ਹੋਸ਼
Wednesday, Feb 12, 2025 - 12:11 PM (IST)
![ਕੰਮ ਦਾ ਕਹਿ ਕੇ ਘਰੋਂ ਬਾਹਰ ਗਿਆ ਸੀ ਪੁੱਤ, ਅਗਲੇ ਦਿਨ ਨਹਿਰ ਕੋਲ ਇਸ ਹਾਲ ''ਚ ਵੇਖ ਪਰਿਵਾਰ ਦੇ ਉੱਡੇ ਹੋਸ਼](https://static.jagbani.com/multimedia/2025_2image_12_10_534952325untitled-14copy.jpg)
ਮੁਕੇਰੀਆਂ (ਬਲਬੀਰ)-ਮੁਕੇਰੀਆਂ ਦੇ ਪਿੰਡ ਫੱਤੂਵਾਲ ਨੇੜੇ ਜਲਾਲਾ ਨਹਿਰ ਦੇ ਕੋਲ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿਚ ਡਰ ਦਾ ਮਾਹੌਲ ਬਣ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਆਈ. ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਪਿੰਡ ਫੱਤੂਵਾਲ ਦੇ ਜਲਾਲਾ ਨਾਹਰ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਪਈ ਹੈ।
ਜਿਸ ਤੋਂ ਬਾਅਦ ਉਹ ਆਪਣੀ ਪਾਰਟੀ ਨਾਲ ਉਸ ਜਗ੍ਹਾ ’ਤੇ ਪਹੁੰਚੇ, ਜਿੱਥੇ ਇਕ ਵਿਅਕਤੀ ਦੀ ਲਾਸ਼ ਪਈ ਸੀ ਅਤੇ ਉਸ ਦਾ ਮੋਟਰਸਾਈਕਲ ਵੀ ਨੇੜੇ ਹੀ ਖੜ੍ਹਾ ਸੀ। ਪੁਲਸ ਨੇ ਮੋਟਰਸਾਈਕਲ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਂ ਦਿੱਤਾ।
ਇਹ ਵੀ ਪੜ੍ਹੋ : ਕੁੜੀ ਪਿੱਛੇ ਰੁਲਿਆ ਮਾਪਿਆਂ ਦਾ ਜਵਾਨ ਪੁੱਤ, ਮੰਮੀ I Am Sorry...ਲਿਖ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਮ੍ਰਿਤਕ ਦੀ ਪਛਾਣ ਰਾਜੇਸ਼ ਕੁਮਾਰ (32) ਪੁੱਤਰ ਕੰਬਰ ਸਿੰਘ ਵਾਸੀ ਆਸਫਪੁਰ, ਹਾਜੀਪੁਰ ਥਾਣਾ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਕੰਬਰ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 6 ਵਜੇ ਉਸ ਦਾ ਪੁੱਤਰ ਕਿਸੇ ਨਿੱਜੀ ਕੰਮ ਲਈ ਆਪਣੇ ਮੋਟਰਸਾਈਕਲ ’ਤੇ ਹਾਜੀਪੁਰ ਗਿਆ ਸੀ। ਉਹ ਸਾਰੀ ਰਾਤ ਘਰ ਨਹੀਂ ਪਰਤਿਆ। ਸਵੇਰੇ ਪੁਲਸ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਲਾਸ਼ ਸਿਵਲ ਹਸਪਤਾਲ ਮੁਕੇਰੀਆਂ ਦੇ ਮੁਰਦਾਘਰ ਵਿਚ ਪਈ ਹੈ। ਇਸ ਦੌਰਾਨ ਮੁਕੇਰੀਆਂ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਪਵੇਗੀ ਅਜੇ ਹੋਰ ਠੰਡ, ਕਿਸਾਨਾਂ ਲਈ ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e