ਅੰਮ੍ਰਿਤਪਾਲ ਦੇ ਮਾਮਲੇ 'ਚ ਪੁਲਸ ਨੇ ਹਿਰਾਸਤ 'ਚ ਲਏ ਹੁਸ਼ਿਆਰਪੁਰ ਦੇ 2 ਸਕੇ ਭਰਾ, ਲੱਗਾ ਇਹ ਇਲਜ਼ਾਮ

04/14/2023 4:41:32 PM

ਹੁਸ਼ਿਆਰਪੁਰ (ਰਾਕੇਸ਼)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਫਰਾਰ ਹੋਏ ਕਰੀਬ ਇਕ ਮਹੀਨਾ ਹੋਣ ਵਾਲਾ ਹੈ। ਉਸ ਦੇ ਕਈ ਸਾਥੀ ਪੁਲਸ ਨੇ ਫੜੇ ਹਨ ਪਰ ਅੰਮ੍ਰਿਤਪਾਲ ਅਜੇ ਵੀ ਪੁਲਸ ਤੋਂ ਦੂਰ ਹੈ। ਇਸੇ ਕੜੀ ਤਹਿਤ ਪੁਲਸ ਨੇ ਦੋ ਦਿਨ ਪਹਿਲਾਂ ਹੁਸ਼ਿਆਰਪੁਰ ਦੇ ਨੇੜਲੇ ਪਿੰਡ ਰਾਜਪੁਰ ਭਾਈਆਂ ਤੋਂ ਦੋ ਸਕੇ ਭਰਾਵਾਂ ਗੁਰਦੀਪ ਸਿੰਘ ਅਤੇ ਕੁਲਦੀਪ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ। ਇਨ੍ਹਾਂ ’ਤੇ ਦੋਸ਼ ਹੈ ਕਿ 28 ਮਾਰਚ ਨੂੰ ਅੰਮ੍ਰਿਤਪਾਲ ਹੁਸ਼ਿਆਰਪੁਰ ਦੇ ਪਿੰਡ ਮਰਨਾਈਆਂ ਤੋਂ ਫਰਾਰ ਹੋ ਕੇ ਖੇਤਾਂ ’ਚੋਂ ਲੰਘਦਾ ਹੋਇਆ ਰਾਜਪੁਰ ਭਾਈਆਂ ਪਹੁੰਚਿਆ ਅਤੇ ਇਨ੍ਹਾਂ ਦੋਹਾਂ ਭਰਾਵਾਂ ਨੂੰ ਮਿਲਿਆ।

ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ

PunjabKesari

ਇਹ ਦੋਵੇਂ ਭਰਾ ਮਾਈਨਿੰਗ ਦੀ ਦਿਹਾੜੀ ਕਰਦੇ ਹਨ। ਇਨ੍ਹਾਂ ਦੋਵਾਂ ਭਰਾਵਾਂ ਨੇ ਉਸ ਨੂੰ ਖਾਣਾ ਖੁਆਇਆ। ਪੁਲਸ ਨੇ ਦੋਵਾਂ ਨੂੰ ਹਿਰਾਸਤ ’ਚ ਲੈ ਲਿਆ ਹੈ। ਦੂਜੇ ਪਾਸੇ ਨੌਜਵਾਨਾਂ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਆਪਣੇ ਪੁੱਤਰਾਂ ਨਾਲ ਕੋਈ ਗੱਲ ਨਹੀਂ ਹੋਈ। ਉਨ੍ਹਾਂ ਨੂੰ ਨਾਜਾਇਜ਼ ਤੌਰ ’ਤੇ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਕ ਬੇਟਾ ਵਿਆਹਿਆ ਹੋਇਆ ਹੈ, ਦੂਜਾ ਕੁਆਰਾ ਹੈ।

ਮੁਲਜ਼ਮਾਂ ਦਾ ਅਦਾਲਤ ਤੋਂ ਮਿਲਿਆ 4 ਦਿਨ ਦਾ ਰਿਮਾਂਡ
ਦੋਵਾਂ ਮੁਲਜ਼ਮਾਂ ਨੂੰ ਪੁਲਸ ਵੱਲੋਂ ਮਾਣਯੋਗ ਜੱਜ ਸਿਮਰਨਦੀਪ ਸਿੰਘ ਸੋਹੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਪੁਲਸ ਨੇ ਪੁੱਛਗਿੱਛ ਲਈ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਮੁਲਜ਼ਮਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਇਨ੍ਹਾਂ ਦਾ 4 ਦਿਨ ਦਾ ਰਿਮਾਂਡ ਦਿੱਤਾ ਗਿਆ।

ਇਹ ਵੀ ਪੜ੍ਹੋ : ਵਿਸਾਖੀ ਮੌਕੇ ਘਰ 'ਚ ਛਾਇਆ ਮਾਤਮ, ਮੋਰਿੰਡਾ ਵਿਖੇ ਵਾਪਰੇ ਦਰਦਨਾਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News