ਇੰਗਲੈਂਡ ’ਚ ਤਿਰੰਗਾ ਉਤਾਰਨ ਵਾਲੇ ਨੌਜਵਾਨ ਦੀ ਮਾਂ-ਭੈਣ ਨੂੰ ਮੋਗਾ ਪੁਲਸ ਨੇ ਹਿਰਾਸਤ ’ਚ ਲਿਆ!

Thursday, Apr 13, 2023 - 08:31 AM (IST)

ਇੰਗਲੈਂਡ ’ਚ ਤਿਰੰਗਾ ਉਤਾਰਨ ਵਾਲੇ ਨੌਜਵਾਨ ਦੀ ਮਾਂ-ਭੈਣ ਨੂੰ ਮੋਗਾ ਪੁਲਸ ਨੇ ਹਿਰਾਸਤ ’ਚ ਲਿਆ!

ਮੋਗਾ (ਆਜ਼ਾਦ)- ਇੰਗਲੈਂਡ ਵਿਚ ਬੀਤੀ 19 ਮਾਰਚ ਨੂੰ ਭਾਰਤੀ ਦੂਤਘਰ ਵਿਚ ਲੱਗੇ ਤਿਰੰਗੇ ਝੰਡੇ ਨੂੰ ਉਤਾਰਨ ਵਾਲੇ ਨੌਜਵਾਨ ਅਵਤਾਰ ਸਿੰਘ, ਜਿਸ ਨੂੰ ਇੰਗਲੈਂਡ ਪੁਲਸ ਨੇ ਹਿਰਾਸਤ ਵਿਚ ਲੈ ਰੱਖਿਆ ਹੈ, ਦੀ ਮਾਂ ਅਤੇ ਭੈਣ ਨੂੰ ਕਾਊਂਟਰ ਇੰਟੈਲੀਜੈਂਸ ਪੁਲਸ ਵੱਲੋਂ ਮੋਗਾ ਪੁਲਸ ਦੇ ਸਹਿਯੋਗ ਨਾਲ ਹਿਰਾਸਤ ਵਿਚ ਲਏ ਜਾਣ ਦਾ ਪਤਾ ਲੱਗਾ ਹੈ। ਮੋਗਾ ਪੁਲਸ ਉਕਤ ਮਾਮਲੇ ਵਿਚ ਕੋਈ ਵੀ ਜਾਣਕਾਰੀ ਨਹੀਂ ਦੇ ਰਹੀ ਹੈ।

ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਓ ਦਾ ਸਸਕਾਰ ਕਰ ਕੈਨੇਡਾ ਪੁੱਜੇ ਪੁੱਤ ਨੇ ਵੀ ਦੁਨੀਆ ਨੂੰ ਕਿਹਾ ਅਲਵਿਦਾ

ਮੋਗਾ ਪੁਲਸ ਅਤੇ ਇੰਟੈਲੀਜੈਂਸ ਪੁਲਸ ਲੁਧਿਆਣਾ ਵਿਚ ਤਾਇਨਾਤ ਇਕ ਮਹਿਲਾ ਐੱਸ. ਪੀ. ਵੱਲੋਂ ਚਰਨਜੀਤ ਕੌਰ ਨੂੰ ਪੁਰਾਣਾ ਮੋਗਾ ਵਿਚ ਸਥਿਤ ਉਸ ਦੇ ਘਰ ਵਿਚੋਂ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ, ਜਦਕਿ ਉਸਦੀ ਭੈਣ ਨੂੰ ਮੋਹਾਲੀ ਤੋਂ ਪੁੱਛਗਿੱਛ ਲਈ ਹਿਰਾਸਤ ਵਿਚ ਲਏ ਜਾਣ ਦੀ ਜਾਣਕਾਰੀ ਹੈ। ਉਕਤ ਮਾਮਲੇ ਵਿਚ ਕਈ ਵਾਰ ਜ਼ਿਲਾ ਪੁਲਸ ਮੁਖੀ ਮੋਗਾ ਦੇ ਨਾਲ ਕਈ ਵਾਰ ਮੋਬਾਇਲ ਫੋਨ ’ਤੇ ਜਾਣਕਾਰੀ ਹਾਸਲ ਕਰਨ ਦਾ ਯਤਨ ਕੀਤਾ ਗਿਆ ਪਰ ਸੰਪਰਕ ਨਹੀਂ ਹੋਇਆ। ਇਸ ਦੌਰਾਨ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਹਰਦੀਪ ਸਿੰਘ ਨਿਵਾਸੀ ਪਿੰਡ ਧੂੜਕੋਟ ਚੜ੍ਹਤ ਸਿੰਘ ਵਾਲਾ ਨੂੰ ਵੀ ਹਿਰਾਸਤ ਵਿਚ ਲੈਣ ਦੀ ਜਾਣਕਾਰੀ ਹੈ।

ਇਹ ਵੀ ਪੜ੍ਹੋ: ਇੰਡੋ-ਕੈਨੇਡੀਅਨ ਪੁਲਸ ਅਧਿਕਾਰੀ ਹਰਵਿੰਦਰ ਸਿੰਘ ਧਾਮੀ ਦੀ ਦੁਖ਼ਦ ਮੌਤ, PM ਟਰੂਡੋ ਨੇ ਪ੍ਰਗਟਾਇਆ ਦੁੱਖ

 ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News