''ਪੁਲਸ ਮੁਲਾਜ਼ਮਾਂ ਦੀ 13ਵੀਂ ਤਨਖਾਹ ਨਹੀਂ ਹੋਵੇਗੀ ਬੰਦ''

01/09/2020 9:44:09 PM

ਜਲੰਧਰ- ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਨਾਰਾਜ਼ਗੀ ਤੋਂ ਡਰਦਿਆਂ ਪੰਜਾਬ ਸਰਕਾਰ ਨੇ ਪੁਲਸ ਮੁਲਾਜ਼ਮਾਂ ਦੀ 13ਵੀਂ ਤਨਖਾਹ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੁਲਸ ਦੇ ਮੁਲਾਜ਼ਮਾਂ ਨੂੰ 13ਵੀਂ ਤਨਖਾਹ ਓਨੀ ਦੇਰ ਤਕ ਮਿਲਦੀ ਰਹੇਗੀ ਜਦ ਤਕ ਸੂਬੇ 'ਚ ਕਾਂਗਰਸ ਦੀ ਸਰਕਾਰ ਹੋਵੇਗੀ ਅਤੇ 13ਵੀਂ ਤਨਖਾਹ ਬੰਦ ਨਹੀਂ ਹੋਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਦੂਜੇ ਮੁਲਾਜ਼ਮਾਂ, ਜਿਨ੍ਹਾਂ 'ਚ ਡਾਕਟਰ ਵੀ ਸ਼ਾਮਲ ਹਨ, ਦੀਆਂ ਸਹੂਲਤਾਂ ਵੀ ਬੰਦ ਨਹੀਂ ਹੋਣਗੀਆਂ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਵਿੱਤ ਮੰਤਰੀ ਤੇ ਉਨ੍ਹਾਂ ਦੇ ਵਿਭਾਗ ਨੇ 13ਵੇਂ ਤਨਖਾਹ ਕਮਿਸ਼ਨ ਨੂੰ ਪੁਲਸ ਦੇ ਮੁਲਾਜ਼ਮਾਂ ਦੀ 13ਵੀਂ ਤਨਖਾਹ ਬੰਦ ਕਰਨ ਦੀ ਸਿਫਾਰਸ਼ ਕੀਤੀ ਸੀ। ਪੁਲਸ ਮੁਲਾਜ਼ਮਾਂ ਨਾਲ ਹੋਣ ਵਾਲੇ ਇਸ ਅਨਿਆ ਵਿਰੁੱਧ 'ਜਗ ਬਾਣੀ' ਤੇ 'ਪੰਜਾਬ ਕੇਸਰੀ' ਨੇ ਇਸ ਖਬਰ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਸੀ ਅਤੇ ਪੁਲਸ ਮੁਲਾਜ਼ਮਾਂ 'ਚ ਪਾਈ ਜਾ ਰਹੀ ਬੇਚੈਨੀ ਨੂੰ ਸਰਕਾਰ ਤਕ ਪਹੁੰਚਾਇਆ ਸੀ। 'ਜਗ ਬਾਣੀ' ਤੇ 'ਪੰਜਾਬ ਕੇਸਰੀ' ਦੀ ਖਬਰ ਦਾ ਅਸਰ ਵੇਖ ਕੇ ਸਰਕਾਰ ਨੇ ਇਹ ਮੁਲਾਜ਼ਮ ਮਾਰੂ ਫੈਸਲਾ ਵਾਪਸ ਲੈ ਲਿਆ ਹੈ।


Related News