ਭਿਆਨਕ ਸੜਕ ਹਾਦਸੇ ਦੌਰਾਨ ਪੁਲਸ ਮੁਲਾਜ਼ਮ ਦੀ ਮੌਤ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ

04/14/2024 6:42:08 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ ਥਾਣੇ 'ਚ ਤਾਇਨਾਤ ਗੰਨਮੈਨ ਪੁਲਸ ਮੁਲਾਜ਼ਮ ਇਕਬਾਲ ਸਿੰਘ ਦੀ ਚੌਹਾਨ ਪੈਲਸ ਕੋਟਲੀ ਨੇੜੇ ਵਾਪਰੇ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਹਾਦਸੇ ਕਾਰਨ ਮ੍ਰਿਤਕ ਮੁਲਾਜ਼ਮ ਦੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਇਹ ਵੀ ਪੜ੍ਹੋ : ਘਰਾਂ ਬਾਹਰ ਘੁੰਮਦੇ 6-6 ਫੁੱਟ ਲੰਬੇ ਸੱਪ, ਲੋਕਾਂ ਦਾ ਨਿਕਲਣਾ ਹੋਇਆ ਔਖਾ, ਖ਼ੁਦ ਹੀ ਦੇਖ ਲਓ ਵੀਡੀਓ
ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਡਿਊਟੀ ਦੌਰਾਨ ਮੋਟਰਸਾਈਕਲ 'ਤੇ ਜਾ ਰਹੇ ਇਕਬਾਲ ਸਿੰਘ 'ਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਮੁੱਢਲੀ ਮਦਦ ਤੋਂ ਬਾਅਦ ਲੁਧਿਆਣਾ ਦੇ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ। ਇੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਹੋ ਜਾਣ Alert, ਐਕਸ਼ਨ 'ਚ ਮਾਨ ਸਰਕਾਰ, ਜਾਰੀ ਕਰ ਦਿੱਤੇ ਸਖ਼ਤ ਹੁਕਮ

ਟਾਂਡਾ ਪੁਲਸ ਨੇ ਮ੍ਰਿਤਕ ਪੁਲਸ ਮੁਲਾਜ਼ਮ ਦੇ ਜੀਜਾ ਜਤਿੰਦਰ ਸਿੰਘ ਵਾਸੀ ਸਹਿਬਾਜ਼ਪੁਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਟੱਕਰ ਮਾਰਨ ਵਾਲੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਧਰ ਇਸ ਖ਼ਬਰ ਤੋਂ ਬਾਅਦ ਸਾਥੀ ਪੁਲਸ ਮੁਲਾਜ਼ਮਾਂ ਅਤੇ ਨਗਰ ਵਾਸੀਆਂ ਵਿਚ ਸੋਗ ਦੀ ਲਹਿਰ ਹੈ। ਇਕਬਾਲ ਸਿੰਘ ਬੇਹੱਦ ਲੋਕਪ੍ਰਿਯ ਪੁਲਸ ਮੁਲਾਜ਼ਮ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Babita

This news is Content Editor Babita