ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਪੁਲਸ ਮੁਲਾਜ਼ਮ ਹੋਣਗੇ ''ਡਿਸਮਿਸ''

07/05/2019 1:04:03 PM

ਚੰਡੀਗੜ੍ਹ : ਪੁਲਸ ਮਹਿਕਮੇ 'ਚ ਨਸ਼ਾ ਤਸਕਰਾਂ ਦਾ ਸਾਥ ਦੇਣ ਵਾਲੇ ਪੁਲਸ ਮੁਲਾਜ਼ਮ ਵੀ ਹੁਣ ਰਾਡਾਰ 'ਤੇ ਹਨ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਿਹਾ ਹੈ ਕਿ ਅਜਿਹੇ ਕਿਸੇ ਵੀ ਪੁਲਸ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ ਸਾਬਤ ਹੋਣ 'ਤੇ ਸਿੱਧਾ ਉਸ ਨੂੰ ਡਿਸਮਿਸ ਕੀਤਾ ਜਾਵੇਗਾ। ਨਸ਼ੇ ਰੋਕਣ ਲਈ ਕੈਪਟਨ ਵਲੋਂ ਬਣਾਈ ਐੱਸ. ਆਈ. ਟੀ. ਨੇ 70 ਅਜਿਹੇ ਮੁਲਾਜ਼ਮਾਂ ਦੀ ਸੂਚੀ ਬਣਾਈ ਹੈ, ਜਿਨ੍ਹਾਂ 'ਤੇ ਨਸ਼ਾ ਤਸਕਰੀ 'ਚ ਸ਼ਾਮਲ ਹੋਣ ਦੇ ਦੋਸ਼ ਹਨ। ਇਨ੍ਹਾਂ ਮੁਲਾਜ਼ਮਾਂ 'ਤੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਨਸ਼ਾ ਤਸਕਰਾਂ ਦਾ ਸਾਥ ਦੇਣ ਦਾ ਸ਼ੱਕ ਹੈ।

ਇਸ ਤੋਂ ਇਲਾਵਾ ਸੂਬੇ 'ਚ ਨਸ਼ਾ ਤਸਕਰੀ ਕਰਨ ਵਾਲੇ ਲੋਕਾਂ ਦੀ ਇਕ ਲੰਬੀ ਸੂਚੀ ਪੁਲਸ ਕੋਲ ਹੈ, ਜਿਨ੍ਹਾਂ 'ਚੋਂ ਕਈ ਜੇਲ 'ਚ ਬੰਦ ਹਨ ਅਤੇ ਕਈ ਪੰਜਾਬ ਸਮੇਤ ਦੂਜੇ ਸੂਬਿਆਂ 'ਚ ਤਸਕਰੀ ਕਰਦੇ ਹਨ। ਨਸ਼ਾ ਤਸਕਰੀ ਰੋਣ ਅਤੇ ਤਸਕਰਾਂ ਨੂੰ ਫੜ੍ਹਨ ਲਈ ਕੈਪਟਨ ਨੇ ਕੁਝ ਦਿਨ ਪਹਿਲਾਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਇਨ੍ਹਾਂ 'ਚ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨੂੰ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲਿਆਂ 'ਤੇ ਨਕੇਲ ਕੱਸਣ ਲਈ ਕਿਹਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਕੋਈ ਮੁਲਾਜ਼ਮ ਨਸ਼ਾ ਤਸਕਰੀ 'ਚ ਸ਼ਾਮਲ ਮਿਲੇ ਤਾਂ ਉਸ ਨੂੰ ਸਿੱਧਾ ਡਿਸਮਿਸ ਕਰ ਦਿਓ।


Babita

Content Editor

Related News