ਪੰਜਾਬ ਪੁਲਸ ਦੇ ਮੁਲਾਜ਼ਮ ਹੁਣ ਸੋਸ਼ਲ ਮੀਡੀਆ 'ਤੇ ਨਹੀਂ ਪਾ ਸਕਣਗੇ ਫੋਟੋਆਂ, ਜਾਣੋ ਪੂਰਾ ਮਾਮਲਾ

Monday, Dec 04, 2023 - 02:37 AM (IST)

ਪੰਜਾਬ ਪੁਲਸ ਦੇ ਮੁਲਾਜ਼ਮ ਹੁਣ ਸੋਸ਼ਲ ਮੀਡੀਆ 'ਤੇ ਨਹੀਂ ਪਾ ਸਕਣਗੇ ਫੋਟੋਆਂ, ਜਾਣੋ ਪੂਰਾ ਮਾਮਲਾ

ਜਲੰਧਰ (ਨਰਿੰਦਰ ਮੋਹਨ) : ਪੰਜਾਬ ਪੁਲਸ ਨੇ ਪੁਲਸ ਮੁਲਾਜ਼ਮਾਂ ਨੂੰ ਵਰਦੀ 'ਚ ਫੋਟੋਆਂ ਸੋਸ਼ਲ ਮੀਡੀਆ 'ਤੇ ਪਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਅਜਿਹੀਆਂ ਹਦਾਇਤਾਂ ਸਟੇਟ ਕ੍ਰਾਈਮ ਸੈੱਲ ਵੱਲੋਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਅਜਿਹੀਆਂ ਵਰਦੀ ਵਾਲੀਆਂ ਫੋਟੋਆਂ ਪਾਈਆਂ ਹਨ, ਉਨ੍ਹਾਂ ਨੂੰ ਤੁਰੰਤ ਡਿਲੀਟ ਕਰ ਦਿੱਤਾ ਜਾਵੇ, ਨਹੀਂ ਤਾਂ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਪੱਤਰ ਵਿੱਚ ਇਸ ਹਦਾਇਤ ਨੂੰ ਬਹੁਤ ਮਹੱਤਵਪੂਰਨ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ : BJP ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਦਾ ਅਹਿਮ ਬਿਆਨ, ਕਿਹਾ- ਭਾਜਪਾ ਮੁਕਤ ਨਹੀਂ ਹੈ ਦੱਖਣੀ ਭਾਰਤ

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀ ਪੁਲਸ ਨੇ ਇਸ ਸਬੰਧ 'ਚ ਇਕ ਨੀਤੀ ਬਣਾ ਕੇ ਪੁਲਸ ਕਰਮਚਾਰੀਆਂ ਨੂੰ ਵਰਦੀ ਵਾਲੀਆਂ ਫੋਟੋਆਂ ਪੋਸਟ ਕਰਨ ਜਾਂ ਸੋਸ਼ਲ ਮੀਡੀਆ ਜਿਵੇਂ ਵਟਸਐਪ, ਇੰਸਟਾਗ੍ਰਾਮ, ਫੇਸਬੁੱਕ, ਟਵਿੱਟਰ, ਯੂਟਿਊਬ ਆਦਿ 'ਤੇ ਰੀਲਾਂ ਬਣਾਉਣ 'ਤੇ ਪਾਬੰਦੀ ਲਗਾਈ ਹੋਈ ਹੈ। ਦਰਅਸਲ, ਕੇਂਦਰ ਸਰਕਾਰ ਨੇ ਦੇਸ਼ ਭਰ ਦੇ ਪੁਲਸ ਬਲਾਂ ਲਈ ਇਸ ਸਬੰਧੀ ਇਕ ਸੋਸ਼ਲ ਮੀਡੀਆ ਨੀਤੀ ਤਿਆਰ ਕੀਤੀ ਹੈ, ਜਿਸ ਨੂੰ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਰਾਜਾਂ ਨੂੰ ਸ਼ੇਅਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸੰਧਵਾਂ ਨੇ ਜੁੱਤੀ ਬਣਾਉਣ 'ਤੇ 12 ਫ਼ੀਸਦੀ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਹੀ ਇਹ ਗੱਲ

ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਨੂੰ ਅਜਿਹੀ ਸੂਚਨਾ ਮਿਲੀ ਸੀ ਕਿ ਅਜਿਹੀਆਂ ਗੱਲਾਂ ਕਰਕੇ ਪੁਲਸ ਦੇ ਭੇਤਾਂ ਦੀ ਉਲੰਘਣਾ ਹੋ ਰਹੀ ਹੈ। ਖ਼ਾਸ ਕਰਕੇ ਜਦੋਂ ਗੁਪਤ ਕਾਰਵਾਈਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਮਾਜ ਵਿਰੋਧੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ 'ਤੇ ਪਾਈਆਂ ਗਈਆਂ ਅਜਿਹੀਆਂ ਪੋਸਟਾਂ ਅਤੇ ਫੋਟੋਆਂ ਦੀ ਦੁਰਵਰਤੋਂ ਹੋਣ ਦਾ ਵੀ ਖਦਸ਼ਾ ਹੋ ਸਕਦਾ ਹੈ। ਇਸ ਦੀ ਦੁਰਵਰਤੋਂ ਦੀ ਸੰਭਾਵਨਾ ਖਾਸ ਤੌਰ 'ਤੇ ਸਰਹੱਦੀ ਖੇਤਰਾਂ ਅਤੇ ਜ਼ਿਲ੍ਹਿਆਂ ਵਿੱਚ ਜ਼ਿਆਦਾ ਹੋ ਸਕਦੀ ਹੈ, ਜਿੱਥੇ ਸਮਾਜ ਵਿਰੋਧੀ ਅਨਸਰ ਪੁਲਸ ਦੀ ਵਰਦੀ ਵਿੱਚ ਆ ਸਕਦੇ ਹਨ।

ਇਹ ਵੀ ਪੜ੍ਹੋ : ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਦੇ ਬਾਹਰ ਚੱਲੀਆਂ ਗੋਲ਼ੀਆਂ

ਸਟੇਟ ਸਾਈਬਰ ਕ੍ਰਾਈਮ ਸੈੱਲ ਵੱਲੋਂ ਜਾਰੀ ਇਸ ਪੱਤਰ 'ਚ ਕਿਹਾ ਗਿਆ ਹੈ ਕਿ ਜੇਕਰ ਪੁਲਸ ਮੁਲਾਜ਼ਮ ਜਾਂ ਫਿਰ ਕਿਸੇ ਸੀਨੀਅਰ ਪੁਲਸ ਅਧਿਕਾਰੀ ਦੀ ਵਰਦੀ ਵਾਲੀ ਫੋਟੋ ਸੋਸ਼ਲ ਮੀਡੀਆ 'ਤੇ ਪਾਈ ਗਈ ਤਾਂ ਉਸ ਨੂੰ ਹਟਾ ਦਿੱਤਾ ਜਾਵੇ | ਭਵਿੱਖ ਵਿੱਚ ਸੋਸ਼ਲ ਮੀਡੀਆ 'ਤੇ ਵਰਦੀ ਵਾਲੀਆਂ ਫੋਟੋਆਂ ਪੋਸਟ ਨਹੀਂ ਹੋਣੀਆਂ ਚਾਹੀਦੀਆਂ। ਅਣਗਹਿਲੀ ਦੀ ਸੂਰਤ ਵਿੱਚ ਸਬੰਧਤ ਕਰਮਚਾਰੀ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ। ਇਸ ਹਦਾਇਤ ਨੂੰ ਬਹੁਤ ਮਹੱਤਵਪੂਰਨ ਸਮਝਿਆ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News