ਅਹਿਮ ਖ਼ਬਰ : ਰਾਸ਼ਟਰਪਤੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

Sunday, Oct 02, 2022 - 10:32 AM (IST)

ਅਹਿਮ ਖ਼ਬਰ : ਰਾਸ਼ਟਰਪਤੀ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ (ਰਾਜਿੰਦਰ) : 8 ਅਕਤੂਬਰ ਨੂੰ ਸੁਖ਼ਨਾ ਝੀਲ ’ਤੇ ਏਅਰ ਫੋਰਸ ਡੇਅ ਮਨਾਇਆ ਜਾ ਰਿਹਾ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਹਵਾਈ ਸੈਨਾ ਦਿਵਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਸ਼ਿਰੱਕਤ ਕਰਨਗੇ। ਉਨ੍ਹਾਂ ਦੀ ਆਮਦ ’ਤੇ ਚੰਡੀਗੜ੍ਹ ਦੇ ਸਾਰੇ ਆਈ. ਏ. ਐੱਸ., ਆਈ. ਪੀ. ਐੱਸ. ਅਤੇ ਹੋਰ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਹਵਾਈ ਸੈਨਾ ਦਿਵਸ ਦੇ ਮੁੱਖ ਪ੍ਰੋਗਰਾਮ ਲਈ ਹਵਾਈ ਸੈਨਾ ਹੀ ਨਿਭਾਅ ਰਹੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਦੀਵਾਲੀ 'ਤੇ ਪਟਾਕੇ ਚਲਾਉਣ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਪ੍ਰਬੰਧਾਂ ਨੂੰ ਦੇਖਿਆ ਜਾ ਰਿਹਾ ਹੈ। ਸਲਾਹਕਾਰ ਧਰਮਪਾਲ ਵਲੋਂ ਇਕ ਹੁਕਮ ਜਾਰੀ ਕੀਤਾ ਗਿਆ ਹੈ, ਜਿਸ 'ਚ ਲਿਖਿਆ ਗਿਆ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਆਉਣ ਕਾਰਨ 3 ਅਕਤੂਬਰ ਤੋਂ 9 ਅਕਤੂਬਰ ਦਰਮਿਆਨ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਆਈ. ਏ. ਐੱਸ., ਆਈ. ਪੀ. ਐੱਸ., ਡੈਨਿਕਸ, ਡੈਨਿਪਸ, ਐੱਚ. ਸੀ. ਐੱਸ., ਪੀ. ਸੀ. ਐੱਸ. ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਰਹਿਣਗੀਆਂ। ਸਾਰਿਆਂ ਨੂੰ ਡਿਊਟੀ ’ਤੇ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਤਿਉਹਾਰਾਂ ਦੇ ਮੌਕੇ 'ਤੇ ਪੰਜਾਬ ਪੁਲਸ ਨੇ ਕੱਸੀ ਤਿਆਰੀ, DGP ਵੱਲੋਂ ਜਾਰੀ ਕੀਤੇ ਗਏ ਸਖ਼ਤ ਹੁਕਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News