Big Breaking: ਜਲੰਧਰ 'ਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਗੋਲ਼ੀਆਂ! ਪੁਲਸ ਨੇ ਕਰ 'ਤਾ ਐਨਕਾਊਂਟਰ
Friday, Dec 19, 2025 - 06:08 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਕਿਸ਼ਨਗੜ ਵਿਖੇ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਤਾਬੜਤੋੜ ਗੋਲ਼ੀਆਂ ਦੇ ਮਾਮਲੇ ਵਿਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ਪੁਲਸ ਵੱਲੋਂ ਇਸ ਮਾਮਲੇ ਵਿਚ ਮੁਲਜ਼ਮਾਂ ਦਾ ਪਿੱਛਾ ਕਰਦੇ ਹੋਏ ਐਨਕਾਊਂਟਰ ਕਰ ਦਿੱਤਾ ਗਿਆ ਹੈ। ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੈਟਰੋਲ ਪੰਪ ਨੇੜੇ ਚੱਲੀਆਂ ਗੋਲ਼ੀਆਂ ਤੋਂ ਬਾਅਦ ਦੋਸ਼ੀਆਂ ਵੱਲੋਂ ਭੱਜਣ ਦੀ ਸੂਚਨਾ ਮਿਲਣ 'ਤੇ ਪੁਲਸ ਪਾਰਟੀ ਵੱਲੋਂ ਸਦਰ ਨਕੋਦਰ ਅਤੇ ਸਦਰ ਕਪੂਰਥਲਾ ਦੀ ਹੱਦ 'ਤੇ ਗਸ਼ਤ ਕੀਤੀ ਗਈ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਪੈਟਰੋਲ ਪੰਪ ਨੇੜੇ ਚੱਲੀਆਂ ਤਾਬੜਤੋੜ ਗੋਲ਼ੀਆਂ! ਹੋਏ 15 ਰਾਊਂਡ ਫਾਇਰ

ਮੌਕੇ ਉਤੇ ਐੱਸ. ਐੱਚ. ਓ. ਕਰਤਾਰਪੁਰ ਰਮਨਦੀਪ ਸਿੰਘ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਫੜਨ ਦੌਰਾਨ ਪਹਿਲਾਂ ਮੁਲਜ਼ਮਾਂ ਨੇ ਪੁਲਸ 'ਤੇ ਫਾਇਰਿਗ ਕੀਤੀ ਅਤੇ ਬਚਾਅ ਕਰਦੇ ਹੋਏ ਪੁਲਸ ਪਾਰਟੀ ਨੇ ਵੀ ਮੁਲਜ਼ਮਾਂ 'ਤੇ ਫਾਇਰਿੰਗ ਕਰਕੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਇਕ ਮੁਲਜ਼ਮ ਲਖਵਿੰਦਰ ਸਿੰਘ ਲੱਖਾ ਦੀ ਖੱਬੀ ਲੱਤ ਵਿਚ ਗੋਲ਼ੀ ਲੱਗੀ ਹੈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮ ਕਰਤਾਰਪੁਰ ਦੇ ਨਵਾਂ ਪਿੰਡ ਦਾ ਰਹਿਣ ਵਾਲਾ ਹੈ। ਇਕ ਪਿਸਤੌਲ ਬਰਾਮਦ ਕੀਤੀ ਗਈ ਹੈ ਅਤੇ ਮੁਲਜ਼ਮ ਨੂੰ ਹਸਪਤਾਲ ਵਿਚ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ: ਡੌਂਕੀ ਰੂਟ ਮਾਮਲੇ 'ਚ ED ਨੇ ਬਰਾਮਦ ਕੀਤੇ 19 ਕਰੋੜ, 313 ਕਿੱਲੋ ਚਾਂਦੀ ਤੇ 5 ਕਰੋੜ ਤੋਂ ਵੱਧ ਦਾ GOLD
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
