ਨਕਲੀ ਅਧਿਕਾਰੀ ਬਣਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ
Saturday, Oct 18, 2025 - 04:30 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ 'ਚ ਪੁਲਸ ਅਤੇ ਮੁਲਜ਼ਮ ਵਿਚਾਲੇ ਜ਼ਬਰਦਸਤ ਮੁਠਭੇੜ ਹੋਈ, ਜਿਸ 'ਚ ਲੁੱਟ ਮਾਮਲੇ 'ਚ ਨਾਮਜ਼ਦ ਮੁਲਜ਼ਮ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਮੁਲਜ਼ਮ ਕੁਝ ਦਿਨ ਪਹਿਲਾਂ ਰਣਜੀਤ ਐਵਨਿਊ ਦੇ ਸੀ-ਬਲਾਕ ਵਿੱਚ ਇਕ ਘਰ ਵਿੱਚ “ਇਨਫੋਰਸਮੈਂਟ ਏਜੰਸੀ ਦੇ ਅਧਿਕਾਰੀ” ਬਣ ਕੇ 5-6 ਵਿਅਕਤੀਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ ਸੀ ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਦਰਅਸਲ ਇਹ ਐਨਕਾਊਂਟਰ ਸਮੇਂ ਹੋਇਆ ਜਦੋਂ ਮੁਲਜ਼ਮ ਵਿਕਰਮਜੀਤ ਉਰਫ਼ ਵਿਕਰਮ ਆਪਣੇ ਸਾਥੀਆਂ ਦੀ ਜਾਣਕਾਰੀ ਦੇਣ ਲਈ ਪੁਲਸ ਪਾਰਟੀ ਨੂੰ ਇਕ ਥਾਂ ’ਤੇ ਲੈ ਗਿਆ ਸੀ। ਇਸ ਦੌਰਾਨ ਵਿਕਰਮ ਨੇ ਮੌਕੇ ਦਾ ਫਾਇਦਾ ਚੁੱਕ ਕੇ ਗੋਲੀ ਚਲਾਈ ਜਿਸ ਦੇ ਜਵਾਬ 'ਚ ਪੁਲਸ ਨੇ ਵੀ ਗੋਲੀ ਚਲਾਈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ
ਪੁਲਸ ਕਮਿਸ਼ਨਰ ਭੁੱਲਰ ਨੇ ਦੱਸਿਆ ਕਿ ਮੁਲਜ਼ਮ ’ਤੇ ਪਹਿਲਾਂ ਤੋਂ ਹੀ ਕਈ ਗੰਭੀਰ ਮੁਕੱਦਮੇ ਦਰਜ ਸਨ, ਜਿਨ੍ਹਾਂ ਵਿੱਚ ਅਟੈਂਪਟ ਟੂ ਮਰਡਰ, ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਦੇ ਮਾਮਲੇ ਵੀ ਸ਼ਾਮਲ ਹਨ। ਪੁਲਸ ਨੇ ਵਿਕਰਮ ਦੇ ਤਿੰਨ ਸਾਥੀਆਂ ਮਨਦੀਪ, ਜਤਿੰਦਰ, ਸਿੰਨੂ ਅਤੇ ਹੋਰਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਸਪੈਸ਼ਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਫੈਲ ਰਹੀ ਭਿਆਨਕ ਬੀਮਾਰੀ, ਵਿਦੇਸ਼ ਤੋਂ ਆਏ ਨੌਜਵਾਨ ਦੀ ਮੌਤ
ਪੁਲਸ ਕਮਿਸ਼ਨਰ ਭੁੱਲਰ ਨੇ ਕਿਹਾ ਕਿ ਪੰਜਾਬ ਪੁਲਸ ਆਰਗਨਾਈਜ਼ਡ ਕਰਾਈਮ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ’ਤੇ ਕੰਮ ਕਰ ਰਹੀ ਹੈ ਅਤੇ ਕੋਈ ਵੀ ਕ੍ਰਿਮੀਨਲ ਚਾਹੇ ਕਿਸੇ ਹੋਰ ਰਾਜ ਵਿੱਚ ਕਿਉਂ ਨਾ ਲੁਕਿਆ ਹੋਵੇ, ਉਸਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਜਾਵੇਗਾ। ਪੁਲਸ ਨੇ ਮੁਲਜ਼ਮਾਂ ਕੋਲੋਂ ਤਿੰਨ ਹਥਿਆਰ ਬਰਾਮਦ ਕੀਤੇ ਹਨ ਅਤੇ ਹੋਰ ਲੁੱਟ ਮਾਮਲਿਆਂ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8