ਵੱਡੀ ਖ਼ਬਰ : ਬਠਿੰਡਾ 'ਚ ਦਿਨ ਚੜ੍ਹਦਿਆਂ ਹੀ ਪੁਲਸ ਨੇ ਕੀਤਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਗੋਲੀਆਂ (ਵੀਡੀਓ)

12/04/2023 10:06:27 AM

ਬਠਿੰਡਾ : ਬਠਿੰਡਾ ਪੁਲਸ ਵੱਲੋਂ ਦਿਨ ਚੜ੍ਹਦਿਆਂ ਹੀ ਲੁੱਟਾਂ-ਖੋਹਾਂ ਕਰਨ ਵਾਲੇ ਇਕ ਲੁਟੇਰੇ ਦਾ ਐਨਕਾਊਂਟਰ ਕੀਤਾ ਗਿਆ ਹੈ। ਇਸ ਐਨਕਾਊਂਟਰ ਦੌਰਾਨ ਜ਼ਖਮੀ ਹੋਏ ਲੁਟੇਰੇ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਦੱਸਣਯੋਗ ਹੈ ਕਿ ਉਕਤ ਲੁਟੇਰੇ ਵੱਲੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ 'ਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਮੰਤਰੀ ਹਰਜੋਤ ਬੈਂਸ ਦੇ ਹੁਕਮਾਂ ਨੇ ਚਿੰਤਾ 'ਚ ਪਾਏ ਅਧਿਆਪਕ, ਪੜ੍ਹੋ ਕੀ ਹੈ ਪੂਰਾ ਮਾਮਲਾ

ਪੁਲਸ ਵੱਲੋਂ ਬੀਤੇ ਦਿਨ ਤੋਂ ਹੀ ਉਸ ਦੀ ਭਾਲ ਕੀਤੀ ਜਾ ਰਹੀ ਸੀ। ਲੁਟੇਰੇ ਨੇ ਪੁਲਸ ਨੂੰ ਦੇਖ ਕੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਦੌਰਾਨ ਪੁਲਸ ਨੇ ਵੀ ਗੋਲੀ ਚਲਾਈ।

ਇਹ ਵੀ ਪੜ੍ਹੋ : ਮਿਜ਼ੋਰਮ 'ਚ ਵੋਟਾਂ ਦੀ ਗਿਣਤੀ ਸ਼ੁਰੂ, ਸ਼ੁਰੂਆਤੀ ਰੁਝਾਨ 'ਚ ਦਿਖੀ ਕਾਂਟੇ ਦੀ ਟੱਕਰ

ਲੁਟੇਰੇ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਵੀ ਬਰਾਮਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਲੁਧਿਆਣਾ 'ਚ ਪੁਲਸ ਵੱਲੋਂ ਐਨਕਾਊਂਟਰ ਦੌਰਾਨ 2 ਗੈਂਗਸਟਰਾਂ ਨੂੰ ਢੇਰ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News