ਫਿਰੋਜ਼ਪੁਰ ''ਚ ਪੁਲਸ ਐਨਕਾਊਂਟਰ! ਹਥਿਆਰ ਬਰਾਮਦਗੀ ਦੌਰਾਨ ਸ਼ੂਟਰ ਨੇ ਚਲਾਈ ਗੋਲੀ
Sunday, Jun 07, 2026 - 10:27 PM (IST)
ਫਿਰੋਜ਼ਪੁਰ (ਸਤੀਸ਼) : ਫਿਰੋਜ਼ਪੁਰ ਦੇ ਜੀਰਾ ਵਿਚ ਪੁਲਸ ਐਨਕਾਊਂਟਰ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਦੁਕਾਨਦਾਰ ਦੇ ਕਤਲ ਮਾਮਲੇ ਵਿਚ ਰਾਜਸਥਾਨ ਦੇ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਨੇ ਹਥਿਆਰਾਂ ਦੀ ਬਰਾਮਦਗੀ ਦੌਰਾਨ ਪੁਲਸ ਪਾਰਟੀ ਉੱਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿਚ ਪੁਲਸ ਦੀ ਗੋਲੀਬਾਰੀ ਵਿਚ ਇਕ ਸ਼ੂਟਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਦੱਸ ਦਈਏ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿਸ਼ੂ ਕੁਮਾਰ ਨਿਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਤੇ ਰਾਹੁਲ ਮਹਾਵਰ ਨਿਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਦੇ ਰੂਪ ਵਿਚ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ 30 ਬੋਰ ਦੀ ਬੇਰੇਟਾ ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ, ਜਿਸ ਤੋਂ ਬਾਅਦ ਪੁੱਛਗਿੱਛ ਤੇ ਹਥਿਆਰਾਂ ਨੂੰ ਲੁਕਾਏ ਜਾਣ ਦੀ ਜਾਣਕਾਰੀ ਮਿਲੀ ਤੇ ਪੁਲਸ ਮੁਲਜ਼ਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਦੇ ਲਈ ਲੈ ਕੇ ਗਈ ਸੀ ਪਰ ਉਥੇ ਮੁਲਜ਼ਮ ਨੇ ਪੁਲਸ ਉੱਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਕੀਤੀ ਤੇ ਇਕ ਸ਼ੂਟਰ ਦੀ ਲੱਤ ਵਿਚ ਗੋਲੀ ਮਾਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
