ਪੰਜਾਬ ''ਚ ਹੋ ਗਿਆ ਪੁਲਸ ਮੁਕਾਬਲਾ, ਥਾਰ ਤੇ ਹਥਿਆਰ ਬਰਾਮਦ

Monday, Nov 25, 2024 - 06:39 PM (IST)

ਪੰਜਾਬ ''ਚ ਹੋ ਗਿਆ ਪੁਲਸ ਮੁਕਾਬਲਾ, ਥਾਰ ਤੇ ਹਥਿਆਰ ਬਰਾਮਦ

ਪਟਿਆਲਾ (ਬਲਜਿੰਦਰ)- ਪਟਿਆਲਾ 'ਚ ਪੁਲਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਇਸ ਦੌਰਾਨ ਥਾਰ ਜੀਪ ਲੁੱਟਣ ਵਾਲਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਪਟਿਆਲਾ ਪੁਲਸ ਵੱਲੋਂ ਨਾਭਾ 'ਚੋਂ ਲੁੱਟੀ ਥਾਰ ਜੀਪ ਦੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਪਟਿਆਲਾ ਪੁਲਸ ਵੱਲੋਂ ਅੱਜ ਸੀ. ਆਈ. ਏ. ਸਟਾਫ ਪਟਿਆਲਾ ਦੇ ਇੰਚਾਰਜ ਸ਼ਵਿੰਦਰ ਸਿੰਘ ਜੀ ਪੁਲਸ ਟੀਮ ਨੇ ਚੰਡੀਗੜ੍ਹ ਬਠਿੰਡਾ ਹਾਈਵੇ 'ਤੇ ਨਾਕਾ ਲਗਾਇਆ ਹੋਇਆ ਸੀ। ਜਦੋਂ ਉਨ੍ਹਾਂ ਨੇ ਇੱਕ ਗੱਡੀ ਥਾਰ ਜੀਪ ਨੌਜਵਾਨ ਨੂੰ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਸ ਪਾਰਟੀ ਦੇ ਉਲਟਾ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ 'ਚ ਪੁਲਸ ਨੇ ਵੀ ਫਾਇਰ ਕੀਤੇ, ਜਿਸ 'ਚ ਨੌਜਵਾਨ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ- ਲਾਲ ਚੂੜੇ ਵਾਲੀ ਕੁੜੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 2 ਜਣਿਆਂ ਦੀ ਮੌਤ, ਬੇਹੱਦ ਖੌਫ਼ਨਾਕ ਤਸਵੀਰਾਂ

ਪੁਲਸ ਨੇ ਮੁਲਜ਼ਮਾਂ ਕੋਲੋਂ ਨਾਭਾ ਤੋਂ ਲੁੱਟੀ ਹੋਈ ਥਾਰ ਜੀਪ ਤੇ 32 ਬੌਰ ਪਿਸਟਲ ਬਰਾਮਦ ਕੀਤਾ ਹੈ। ਜ਼ਖ਼ਮੀ ਲੁਟੇਰੇ ਖ਼ਿਲਾਫ਼ ਅੱਧੀ ਦਰਜ ਦੇ ਕਰੀਬ ਲੁੱਟਖੋਹ ਦੇ ਪਟਿਆਲਾ, ਸੰਗਰੂਰ, ਖੰਨਾ ਵਿੱਚ ਮੁਕੱਦਮੇ ਦਰਜ ਹਨ।  ਐੱਸ. ਐੱਸ. ਪੀ. ਪਟਿਆਲਾ ਡਾਕਟਰ ਨਾਨਕ ਸਿੰਘ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੁਲਜ਼ਮ ਸਰੋਵਰ ਸਿੰਘ ਹੈ, ਜੋ ਕਿ ਨਾਭੇ ਦਾ ਬਦਮਾਸ਼ ਸੀ ਅਤੇ ਉਹ ਨਾਭਾ ਜੇਲ੍ਹ 'ਚੋਂ ਬਾਹਰ ਆ ਕੇ ਬਦਮਾਸ਼ੀ ਕਰਦਾ ਸੀ ਅਤੇ ਜਿਸ ਦੇ ਖ਼ਿਲਾਫ਼ ਕਈ ਮਾਮਲੇ ਦਰਜ ਹਨ। 

ਇਹ ਵੀ ਪੜ੍ਹੋ- ਦਿਓਰ ਦੀ ਦਰਿੰਦਗੀ: ਦੋਸਤ ਨਾਲ ਮਿਲ ਕੇ ਭਰਜਾਈ ਨਾਲ ਕਰ 'ਤਾ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News