ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਲਗਾਏ ਵੱਡੇ ਦੋਸ਼

Wednesday, Feb 25, 2026 - 05:10 PM (IST)

ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਲਗਾਏ ਵੱਡੇ ਦੋਸ਼

ਗੁਰਦਾਸਪੁਰ (ਹਰਮਨ) : ਸਰਹੱਦੀ ਇਲਾਕੇ ਦੁਰਾਂਗਲਾ ਦੇ ਪਿੰਡ ਆਦੀਆਂ ਵਿਖੇ ਪੁਲਸ ਚੌਕੀ 'ਤੇ ਹਮਲਾ ਕਰਕੇ ਦੋ ਪੁਲਸ ਮੁਲਾਜ਼ਮਾਂ ਦਾ ਕਤਲ ਕਰਨ ਦੇ ਮਾਮਲੇ ਤੋਂ ਬਾਅਦ ਅੱਜ ਸਵੇਰੇ ਪੁਲਸ ਵੱਲੋਂ ਕੀਤੇ ਗਏ ਐਨਕਾਊਂਟਰ ਦੌਰਾਨ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰਿਕ ਮੈਂਬਰ ਅਤੇ ਪਿੰਡ ਵਾਸੀ ਕੈਮਰੇ ਸਾਹਮਣੇ ਆ ਗਏ ਹਨ। ਪਿੰਡ ਆਦੀਆਂ ਵਿਚ ਇਕੱਠੇ ਹੋਏ ਲੋਕਾਂ ਨੇ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਅਤੇ ਪਰਿਵਾਰਕ ਮੈਂਬਰ ਹਰਵਿੰਦਰ ਸਿੰਘ ਦੀ ਹਾਜ਼ਰੀ ਵਿਚ ਗੰਭੀਰ ਦੋਸ਼ ਲਗਾਏ ਹਨ ਕਿ ਰਣਜੀਤ ਸਿੰਘ ਨੂੰ ਪੁਲਸ ਵੱਲੋਂ ਘਰੋਂ ਹੀ ਚੁੱਕ ਕੇ ਲਿਜਾਇਆ ਗਿਆ ਸੀ ਅਤੇ ਬਾਅਦ ਵਿਚ ਉਸਦਾ ਫਰਜ਼ੀ ਐਨਕਾਊਂਟਰ ਕਰ ਦਿੱਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੁੰਡੇ ਨੂੰ ਝੂਠੇ ਮਾਮਲੇ ਵਿਚ ਫਸਾਇਆ ਗਿਆ ਹੈ ਅਤੇ ਉਸ ਨਾਲ ਧੱਕਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਪੰਜਾਬ 'ਚ ਡੀ.ਜੀ.ਪੀ. ਬਦਲਣਾ ਤੈਅ, UPSC ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਪੁਲਸ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਇਸ ਘਟਨਾ ਵਿਚ ਭੂਮਿਕਾ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕ ਨੌਜਵਾਨ ਨੂੰ ਇਨਸਾਫ਼ ਮਿਲੇ। ਪਿੰਡ ਵਾਸੀਆਂ ਨੇ ਵੀ ਪਰਿਵਾਰ ਦੇ ਹੱਕ ਵਿਚ ਆਵਾਜ਼ ਉਠਾਉਂਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਅੱਜ ਇਸ ਤੋਂ ਪਹਿਲਾਂ ਡੀਆਈਜੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਸੀ ਕਿ ਕੁਝ ਦਿਨ ਪਹਿਲਾਂ ਸਰਹੱਦੀ ਖੇਤਰ ਵਿਚ ਦੋ ਪੁਲਸ ਮੁਲਾਜ਼ਮਾਂ ਦੀ ਹੱਤਿਆ ਦੇ ਮਾਮਲੇ ਵਿਚ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਇੱਕ ਰਣਜੀਤ ਸਿੰਘ ਐਨਕਾਊਂਟਰ ਦੌਰਾਨ ਮਾਰਿਆ ਗਿਆ। 

ਇਹ ਵੀ ਪੜ੍ਹੋ : ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ

ਪੁਲਸ ਅਨੁਸਾਰ ਮੁਲਜ਼ਮ ਨੇ ਫਰਾਰ ਹੋਣ ਤੋਂ ਬਾਅਦ ਪੁਲਸ ਪਾਰਟੀ ‘ਤੇ ਗੋਲੀਆਂ ਚਲਾਈਆਂ ਸਨ, ਜਿਸ ਦੀ ਜਵਾਬੀ ਕਾਰਵਾਈ ਵਿਚ ਉਹ ਜ਼ਖ਼ਮੀ ਹੋਇਆ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ। ਹਾਲਾਂਕਿ ਹੁਣ ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਨੇ ਇਸ ਮਾਮਲੇ ਨੂੰ ਨਵਾਂ ਮੋੜ ਦੇ ਦਿੱਤਾ ਹੈ। ਇਕ ਪਾਸੇ ਪੁਲਸ ਇਸਨੂੰ ਮੁਕਾਬਲੇ ਦੀ ਕਾਰਵਾਈ ਕਰਾਰ ਦੇ ਰਹੀ ਹੈ, ਦੂਜੇ ਪਾਸੇ ਪਰਿਵਾਰ ਇਸਨੂੰ ਫਰਜ਼ੀ ਐਨਕਾਊਂਟਰ ਦੱਸ ਰਿਹਾ ਹੈ। ਮਾਮਲਾ ਹੁਣ ਚਰਚਾ ਦਾ ਵਿਸ਼ਾ ਬਣ ਗਿਆ ਹੈ ਅਤੇ ਲੋਕ ਨਿਰਪੱਖ ਜਾਂਚ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ : ਜਲੰਧਰ 'ਚ ਪਿਆ ਭੜਥੂ, ਦੋ ਭੈਣਾਂ ਸਮੇਤ ਤਿੰਨ ਕੁੜੀਆਂ ਲਾਪਤਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News