Big Breaking: ਤਰਨਤਾਰਨ 'ਚ ਪੁਲਸ ਵੱਲੋਂ ਲੁਟੇਰਿਆਂ ਦਾ ਐਨਕਾਊਂਟਰ, ਇਕ ਲੁਟੇਰੇ ਦੀ ਹੋਈ ਮੌਤ

07/14/2023 7:03:01 PM

ਤਰਨਤਾਰਨ (ਰਮਨ/ਨਰਿੰਦਰ): ਬੀਤੇ ਕੁਝ ਦਿਨਾਂ ਤੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਦੋ ਲੁਟੇਰਿਆਂ ਨਾਲ ਜ਼ਿਲ੍ਹਾ ਤਰਨਤਾਰਨ ਪੁਲਿਸ ਦੀ ਕਾਰ ਸਵਾਰ ਮੁਲਜ਼ਮਾਂ ਦਾ ਪਿੱਛਾ ਕਰਦੇ ਹੋਏ ਮੁੱਠਭੇੜ ਹੋ ਗਈ। ਇਸ ਮੁੱਠਭੇੜ ਵਿਚ ਇਕ ਲੁਟੇਰੇ ਦੀ ਮੌਤ ਵੀ ਹੋ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਨੂੰ ਜ਼ਹਿਰ ਦੇਣ ਮਗਰੋਂ ਮਾਪਿਆਂ ਨੇ ਵੀ ਦੇ ਦਿੱਤੀ ਜਾਨ, ਅੰਦਰੋਂ ਝੰਜੋੜ ਦੇਣਗੀਆਂ ਸੁਸਾਈਡ ਨੋਟ 'ਚ ਲਿਖੀਆਂ ਗੱਲਾ

ਘਟਨਾ ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਇਲਾਕੇ ਵਿਚ ਵਾਪਰੀ ਹੈ। ਇਸ ਦੌਰਾਨ ਦੋਵਾਂ ਲੁਟੇਰਿਆਂ ਦੇ ਗੋਲ਼ੀ ਨਾਲ ਜ਼ਖ਼ਮੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। ਇਕ ਲੁਟੇਰੇ ਦੀ ਮੌਤ ਹੋ ਗਈ ਹੈ ਜਦਕਿ ਦੂਸਰੇ ਦਾ ਡਾਕਟਰਾਂ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਮਾਰੇ ਗਏ ਲੁਟੇਰੇ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਅਤੇ ਕਾਬੂ ਕੀਤੇ ਲੁਟੇਰੇ ਦੀ ਪਛਾਣ ਜੋਬਨਜੀਤ ਸਿੰਘ ਵਾਸੀ ਬੋਦੀਆਂ ਵਜੋਂ ਹੋਈ।

ਇਹ ਖ਼ਬਰ ਵੀ ਪੜ੍ਹੋ - ਸੜਕ ਹਾਦਸਿਆਂ ਨੇ ਉਜਾੜੇ 3 ਘਰ, ਕਾਰ ਤੇ ਟਰੱਕ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰਾਂ ਦੀ ਹੋਈ ਮੌਤ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ, ਐੱਸ.ਪੀ ਵਿਸ਼ਾਲਜੀਤ ਸਿੰਘ ਸਮੇਤ ਪਾਰਟੀ ਮੌਕੇ ਤੇ ਪੁੱਜ ਗਏ ਹਨ। ਜਿਨ੍ਹਾਂ ਵੱਲੋਂ ਜਲਦ ਹੀ ਮੀਡੀਆ ਨੂੰ ਜਾਣਕਾਰੀ ਦੇਣ ਦੀ ਗੱਲ ਕਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ  ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News