ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
Wednesday, Jul 22, 2026 - 12:13 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਗੋਲ਼ੀਆਂ ਮਾਰ ਕੇ ਡਬਲ ਮਰਡਰ ਕਰਨ ਵਾਲੇ ਮੁਲਜ਼ਮ ਦਾ ਪੁਲਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਪੁਲਸ ਅਤੇ ਬਦਮਾਸ਼ ਵਿਚਾਲੇ ਜੰਮ ਕੇ ਤਾਬੜਤੋੜ ਗੋਲ਼ੀਆਂ ਚੱਲੀਆਂ। ਇਸ ਮੁਕਾਬਲੇ 'ਚ ਮੁਲਜ਼ਮ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਗੁੱਲੂ ਵਜੋਂ ਹੋਈ ਹੈ। ਦੱਸ ਦੇਈਏ ਕਿ ਤਿਲਕ ਨਗਰ ਪੱਛਮੀ ਹਲਕੇ 'ਚ ਨੌਜਵਾਨਾਂ ਨੇ ਸਿਮਰਨਜੀਤ ਸਿੰਘ ਅਤੇ ਸੌਰਭ ਦਾ ਕਤਲ ਕਰ ਦਿੱਤਾ ਸੀ। 24 ਸਾਲਾ ਸਿਮਰਨਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ ਸੀ। ਹਾਲਾਂਕਿ 23 ਸਾਲਾ ਸੌਰਭ ਦੀ ਅਗਲੇ ਦਿਨ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਇਸ ਮਾਮਲੇ 'ਚ ਭਗੌੜਾ ਮੁਲਜ਼ਮ ਦਾ ਅੱਜ ਪੁਲਸ ਨਾਲ ਮੁਕਾਬਲਾ ਹੋ ਗਿਆ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
ਦਰਅਸਲ ਪਰਿਵਾਰ ਨੇ ਪੁਲਸ ਨੂੰ ਰਿਪੋਰਟ ਦਿੱਤੀ ਸੀ ਕਿ ਗੁੱਲੂ ਅਤੇ ਉਸ ਦੇ ਸਾਥੀ ਘਟਨਾ ਵਾਲੇ ਦਿਨ ਪਹਿਲਾਂ ਹੀ ਘਾਤ ਲਗਾ ਕੇ ਉਡੀਕ ਕਰ ਰਹੇ ਸਨ। ਮੁਲਜ਼ਮਾਂ ਨੇ ਨੌਜਵਾਨਾਂ ਨੂੰ ਹਸਪਤਾਲ ਜਾਂਦੇ ਸਮੇਂ ਰੋਕਿਆ ਅਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਡੀ. ਸੀ. ਪੀ-2 ਰਾਕੇਸ਼ ਯਾਦਵ ਨੇ ਦੱਸਿਆ ਕਿ ਗੁੱਲੂ ਇਕ ਮਹੀਨਾ ਪਹਿਲਾਂ ਇਕ ਦੋਹਰੇ ਕਤਲ ਕੇਸ ਵਿਚ ਫਰਾਰ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
ਅੱਜ ਪੁਲਸ ਨੇ ਨਾਖਾ ਵਾਲੇ ਬਾਗ ਨੇੜੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਗੁੱਲੂ ਬਾਈਕ 'ਤੇ ਸਵਾਰ ਹੋ ਕੇ ਆਇਆ, ਜਿਸ ਨੂੰ ਪੁਲਸ ਮੁਲਾਜ਼ਮਾਂ ਨੇ ਰੋਕਣ ਦਾ ਇਸ਼ਾਰਾ ਕੀਤਾ ਪਰ ਨਾਕਾਬੰਦੀ ਤੋੜਨ ਤੋਂ ਬਾਅਦ ਗੁੱਲੂ ਨੇ ਪੁਲਸ 'ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ। ਗੋਲ਼ੀਬਾਰੀ ਵਿੱਚ ਗੁੱਲੂ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਗੁੱਲੂ ਦਾ ਗੈਂਗਸਟਰ ਜੋਗਾ ਫੋਲੜੀਵਾਲ ਨਾਲ ਸਬੰਧ ਸੀ।
ਇਹ ਵੀ ਪੜ੍ਹੋ: CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ ਲੋਕਾਂ ਨਾਲ ਕੀਤੀ ਮੁਲਾਕਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
