ਮੋਹਾਲੀ, ਪਟਿਆਲਾ ਤੋਂ ਬਾਅਦ ਹੁਣ ਮੋਗਾ ’ਚ ਪੁਲਸ ਵੱਲੋਂ ਤਿੰਨ ਗੈਂਗਸਟਰਾਂ ਦਾ ਐਨਕਾਊਂਟਰ
Sunday, Dec 17, 2023 - 06:36 PM (IST)

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਗੈਂਗਸਟਰਾਂ ਖ਼ਿਲਾਫ਼ ਪੁਲਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਪਹਿਲਾਂ ਜ਼ਿਰਕਪੁਰ, ਮੋਹਾਲੀ ਅਤੇ ਫਿਰ ਪਟਿਆਲਾ ਤੋਂ ਬਾਅਦ ਹੁਣ ਮੋਗਾ ਵਿਚ ਵੀ ਪੁਲਸ ਨੇ ਤਿੰਨ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਹੈ। ਦੋਵਾਂ ਪਾਸਿਓਂ ਚੱਲੀਆਂ ਗੋਲੀਆਂ ਤੋਂ ਬਾਅਦ ਪੁਲਸ ਨੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲਸਿੰਘ ਵਾਲਾ ਦੇ ਲੋਪੋ ਲਿੰਕ ਰੋਡ ’ਤੇ ਲੱਕੀ ਪਟਿਆਲਾ ਗਰੁੱਪ ਦੇ 3 ਗੈਂਗਸਟਰਾਂ ਨੇ ਪੁਲਸ ’ਤੇ ਉਦੋਂ ਫਾਇਰਿੰਗ ਕਰ ਦਿੱਤੀ ਸੀ ਜਦੋਂ ਪੁਲਸ ਉਨ੍ਹਾਂ ਨੂੰ ਫੜਨ ਪਹੁੰਚੀ ਸੀ। ਇਸ ਦਰਮਿਆਨ ਪੁਲਸ ਨੇ ਬਹਾਦਰੀ ਨਾਲ ਗੈਂਗਸਟਰਾਂ ਦਾ ਸਾਹਮਣਾ ਕਰਦੇ ਹੋਏ ਤਿੰਨ ਗੈਂਗਸਟਰਾਂ ਨੂੰ ਦਬੋਚ ਲਿਆ। ਫੜੇ ਗਏ ਗੈਂਗਸਟਰਾਂ ਤੋਂ ਭਾਰੀ ਅਸਲਾ ਬਰਾਮਦ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਖ਼ਤਰਨਾਕ ਗੈਂਗਸਟਰ ਦਾ ਐਨਕਾਊਂਟਰ, ਸੀ. ਆਈ. ਏ. ਪੁਲਸ ਨੇ ਸਾਂਭਿਆ ਮੋਰਚਾ
ਦੱਸ ਦੇਈਏ ਕਿ ਪੁਲਸ ਮੁਖੀ ਵਿਵੇਕ ਸ਼ੀਲ ਸੋਨੀ ਦੀਆਂ ਹਦਾਇਤਾਂ ਤਹਿਤ ਸੀ.ਆਈ.ਏ. ਮੋਗਾ ਦੇ ਦਲਜੀਤ ਸਿੰਘ ਬਰਾੜ ਨੇ ਪੁਲਸ ਪਾਰਟੀ ਸਮੇਤ 3 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਪੁਲਸ ਨੇ ਇਸ ਮਾਮਲੇ ਦੀ ਕੋਈ ਪੁਸ਼ਟੀ ਨਹੀਂ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਉਕਤ ਮਾਮਲੇ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਜਾਰੀ ਕੀਤਾ ਅਲਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8